ਚੰਡੀਗੜ੍ਹ 06 ਫਰਵਰੀ 2022: ਰਾਜ ਸਭਾ ਭਲਕੇ ਇੱਕ ਘੰਟੇ ਲਈ ਮੁਲਤਵੀ ਕਰ ਦਿੱਤੀ ਜਾਵੇਗੀ।ਸੰਗੀਤ ਜਗਤ ਦੀਆਂ ਸਭ ਤੋਂ ਮਸ਼ਹੂਰ ਹਸਤੀਆਂ ‘ਚੋਂ ਇੱਕ ਲਤਾ ਮੰਗੇਸ਼ਕਰ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਲਤਾ ਮੰਗੇਸ਼ਕਰ ਦੀ ਮ੍ਰਿਤਕ ਦੇਹ ਨੂੰ ਸ਼ਿਵਾਜੀ ਪਾਰਕ ਪਹੁੰਚ ‘ਚ ਉਨ੍ਹਾਂ ਦੇ ਭਤੀਜੇ ਆਦਿਤਿਆ ਦੁਆਰਾ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ | ਇਸ ਚੱਲਦੇ ਸੋਮਵਾਰ ਨੂੰ ਰਾਜ ਸਭਾ ‘ਚ ਲਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ, ਜਿਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਕਰੀਬ ਇਕ ਘੰਟੇ ਲਈ ਮੁਲਤਵੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੇ ਲਈ ਦੇਸ਼ ‘ਚ ਦੋ ਦਿਨ ਦਾ ਸੋਗ ਰੱਖਿਆ ਗਿਆ ਹੈ, ਉਨ੍ਹਾਂ ਦੀ ਯਾਦ ‘ਚ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ।