ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਉਤਸਵ’ ਹੇਠ ਮਨਾਉਣ ਲਈ ਸਕੂਲਾਂ ਨੂੰ ਦਿੱਤੇ ਗਏ ਨਿਰਦੇਸ਼

ਚੰਡੀਗੜ, 22 ਜੁਲਾਈ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 75ਵਾਂ ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਉਤਸਵ’ ਨਾਂ ਦੇ ਹੇਠ ਮਨਾਉਣ ਲਈ ਸਮੂਹ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰਨ ਦਿੱਤੇ ਹਨ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੁਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ 9 ਅਗਸਤ ਤੋਂ 15 ਅਗਸਤ ਤੱਕ ਸਕੂਲਾਂ ਵਿੱਚ ਆਨ ਲਾਈਨ ਲੇਖ, ਪੇਂਟਿੰਗ, ਗੀਤ, ਕਵਿਤਾ, ਪੋਸਟਰ ਬਨਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਮੁਕਾਬਲੇ ਆਜ਼ਾਦੀ ਸੰਘਰਸ਼ ਨਾਲ ਸਬੰਧਿਤ ਘਟਨਾਵਾਂ ਅਤੇ ਦੇਸ਼ ਭਗਤਾਂ ਦੇ ਯੋਗਦਾਨ ਦੇ ਬਾਰੇ ਆਯੋਜਿਤ ਕਰਵਾਏ ਜਾਣਗੇ। ਇਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪੱਧਰ ’ਤੇ ਸਮਾਨਿਤ ਕਰਨ ਲਈ ਵੀ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ। ਗੌਰਤਲਬ ਹੈ ਕਿ ਭਾਰਤ ਸਰਕਾਰ ਦੇ ‘ਆਜ਼ਾਦੀ ਕਾ ਅਮਰੁਤ ਮਹਾਉਤਸਵ’ ਹੇਠ ਪਿਛਲੇ 75 ਹਫਤਿਆਂ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਇਸ ਤਰ੍ਹਾਂ ਦੇ ਕਈ ਮੁਕਾਬਲੇ ਕਰਵਾਏ ਹਨ।

 

Scroll to Top