ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , 13 ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ , 24 ਜੂਨ 2022 : ਜਲੰਧਰ ਜਿਲ੍ਹੇ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ । ਜਿੱਥੇ ਜਲੰਧਰ ਦਿਹਾਤੀ ਦੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਪਿੰਦਾ ਨਿਹਾਲੂਵਾਲੀਆਂ ਗੈਂਗ ਦੇ 19 ਮੈਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਜਿਨ੍ਹਾਂ ਦੇ ਵਿੱਚੋਂ 13 ਸ਼ੂਟਰ ਕਾਬੂ ਕੀਤੇ ਗਏ ਹਨ ਤੇ ਨਾਲ ਹੀ 11 ਹਥਿਆਰ , 02 ਵਾਹਨ ਅਤੇ 8 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ ਹੈ ।


ਪਿਛਲੇ ਤਿੰਨ ਹਫਤਿਆਂ ਦੇ ਚਲਾਏ ਆਪਰੇਸ਼ਨ ਤੋਂ ਬਾਅਦ ਜਲੰਧਰ-ਦਿਹਾਤੀ ਦੀ ਪੁਲਿਸ ਵੱਲੋਂ ਪਲਵਿੰਦਰ ਸਿੰਘ ਉਰਫ ਪਿੰਦਾ ਨਿਹਾਲੂਵਾਲੀਆਂ ਨਾਲ ਜੁੜੇ ਇੱਕ ਫਿਰੌਤੀ ਅਤ ਹਥਿਆਰਾਂ ਦੀ ਤਸਕਰੀ ਦੇ ਰੈਕਟ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ।
ਇਸ ਗਿਰੋਹ ਦੀ ਗ੍ਰਿਫਤਾਰੀ ਨਾਲ਼ ਪੁਲਿਸ ਜਲੰਧਰ ਅਤੇ ਬਠਿੰਡਾ ਵਿੱਚ ਕਤਲ, ਜਬਰੀ ਵਸੂਲੀ, ਹਾਈਵੇਅ ਆਰਮਡ ਡਕੈਤੀ ਸਮੇਤ ਤਿੰਨ ਅੰਨੇ ਕੇਸਾਂ ਨੂੰ ਸੁਲਝਾਉਣ ਵਿੱਚ ਵੀ ਕਾਮਯਾਬ ਹੋਈ ਹੈ। ਗਿਰੋਹ ਦੇ ਕੁੱਲ 19 ਮੈਂਬਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ, ਇਹਨਾਂ ਵਿੱਚੋਂ 12 ਵਿਅਕਤੀ ਪੁਲਿਸ ਨੂੰ ਅੱਠ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।