July 7, 2024 12:11 pm
Delhi Sikh Gurdwara Parbandhak Committee

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਣ

ਚੰਡੀਗੜ੍ਹ 23 ਜਨਵਰੀ 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Parbandhak Committee) ਦੇ ਅਹੁਦੇਦਾਰਾਂ ਦੀ ਬੀਤੀ ਅੱਧੀ ਰਾਤ ਚੋਣ ਸੰਪੰਨ ਹੋਈਆਂ| ਇਸ ਚਲਦੇ ਹਰਮੀਤ ਸਿੰਘ ਕਾਲਕਾ ਦੇ ਪ੍ਰਧਾਨ ਬਣਨ ਤੋਂ ਇਲਾਵਾ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਚੁਣੇ ਗਏ ਹਨ। ਹਰਵਿੰਦਰ ਸਿੰਘ ਕੇ ਪੀ ਸੀਨੀਅਰ ਮੀਤ ਪ੍ਰਧਾਨ, ਆਤਮਾ ਸਿੰਘ ਲੁਬਾਣਾ ਜੂਨੀਅਰ ਮੀਤ ਪ੍ਰਧਾਨ ਅਤੇ ਜਸਮੇਨ ਸਿੰਘ ਨੋਨੀ ਜੁਆਇੰਟ ਸਕੱਤਰ ਚੁਣੇ ਗਏ ਹਨ। ਇਸ ਤੋਂ ਇਲਾਵਾ 10 ਮੈਂਬਰੀ ਕਾਰਜਕਾਰਨੀ ‘ਚ ਬੀਬੀ ਰਣਜੀਤ ਕੌਰ, ਵਿਕਰਮ ਸਿੰਘ ਰੋਹਿਣੀ,ਭੁਪਿੰਦਰ ਸਿੰਘ ਭੁੱਲਰ ਤੇ ਹੋਰ ਮੈਂਬਰ ਚੁਣੇ ਗਏ ਹਨ।