ਪੰਜਾਬ ਚੋਣਾਂ

ਪੰਜਾਬ ‘ਚ ਵਿਧਾਨ ਸਭਾ ਚੋਣਾਂ 2022 ਦੀ ਵੋਟਿੰਗ ਹੋਈ ਸ਼ੁਰੂ

ਚੰਡੀਗੜ੍ਹ 20 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਵੋਟਿੰਗ ਸ਼ੁਰੂ ਹੋ ਚੁੱਕੀ ਹੈ | ਪੰਜਾਬ ‘ਚ ਕੁੱਲ ਵੋਟਰਾਂ ਦੀ ਗਿਣਤੀ 21499804 ਵੋਟਰ ਹਨ, ਅਤੇ 117 ਹਲਕਿਆਂ ‘ਚ 1304 ਉਮੀਦਵਾਰ ਚੋਣ ਮੈਦਾਨ ‘ਚ ਹਨ |ਜਿਨ੍ਹਾਂ ‘ਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ | ਚੋਣਾਂ ਵਿਚ ਕਾਂਗਰਸ, ਅਕਾਲੀ ਦਲ ਤੇ ਬਸਪਾ ਗਠਜੋੜ, ਆਮ ਆਦਮੀ ਪਾਰਟੀ, ਭਾਜਪਾ ਤੇ ਇਸਦੇ ਸਹਿਯੋਗੀ ਅਤੇ ਕਿਸਾਨ ਮੋਰਚੇ ਦੀ ਜਥੇਬੰਦੀ ਹਿੱਸਾ ਲੈ ਰਹੀਆਂ ਹਨ। ਕਾਂਗਰਸ ਪਾਰਟੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਦੂਜੇ ਮੌਕੇ ਦੀ ਤਲਾਸ਼ ਵਿਚ ਹੈ ਜਦੋਂ ਕਿ ਕੁਮਾਰੀ ਮਾਇਆਵਤੀ ਨਾਲ ਗੱਠਜੋੜ ਕਰਲ ਤੋਂ ਬਾਅਦ ਅਕਾਲੀ ਦਲ 5 ਸਾਲ ਬਾਅਦ ਸੱਤਾ ਵਿਚ ਵਾਪਸੀ ਦੀ ਤਲਾਸ਼ ਵਿਚ ਹੈ। ਪਿਛਲੀ ਵਾਰ ਪ੍ਰਮੁੱਖ ਵਿਰੋਧੀ ਧਿਰ ਬਣੀ, ਆਮ ਆਦਮੀ ਪਾਰਟੀ ਇਸ ਵਾਰ ਸੱਤਾ ਹਾਸਲ ਕਰਨ ਲਈ ਲੜ ਰਹੀ ਹੈ ਜਦੋਂ ਕਿ ਭਾਜਪਾ ਨਾਲ ਗੱਠਜੋੜ ਕਰ ਕੇ ਕੈਪਟਨ ਅਮਰਿੰਦਰ ਸਿੰਘ ਵੀ ਮੁੜ ਸਰਕਾਰ ਬਣਾਉਣ ਦੇ ਲਈਮੈਦਾਨ  ਵਿਚ ਹਨ।

ਇਸ ਵਾਰ ਦੀਆਂ ਚੋਣਾਂ ਵਿਚ ਸਭ ਤੋਂ ਵੱਡਾ ਮੁਕਾਬਲਾ ਅੰਮ੍ਰਿਤਸਰ ਪੂਰਬੀ ਵਿਚ ਹੋ ਰਿਹਾਹੈ  ਜਿੱਥੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਮੁਕਾਬਲਾ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਐਤਕੀਂ ਆਪਣੀ ਰਵਾਇਤੀ ਸੀਟ ਚਮਕੌਰ ਸਾਹਿਬ ਤੋਂ ਇਲਾਵਾ ਭਦੌੜ ਤੋਂ ਮੈਦਾਨ ਵਿਚ ਹਨ ਜਦੋਂ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਧੂਰੀ ਤੋਂ ਮੈਦਾਨ ਵਿਚ ਹਨ। ਇਹਨਾਂ ਚੋਣਾਂ ਵਿਚ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਮੈਦਾਨ ਵਿਚ ਹਨ ਤੇ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਹਨ ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਤੋਂ ਚੋਣ ਮੈਦਾਨ ਵਿਚ ਹਨ।

Scroll to Top