Bhagwant Mann

‘ਆਪ’ ਦੀ ਸਰਕਾਰ ਦੇ 10 ਮੰਤਰੀ ਅੱਜ ਸੰਭਾਲਣਗੇ ਆਪਣੇ ਅਹੁਦੇ

ਚੰਡੀਗੜ੍ਹ 22 ਮਾਰਚ 2022 : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ 10 ਮੰਤਰੀ ਅੱਜ ਅਹੁਦਾ ਸੰਭਾਲਣਗੇ। ਇਸ ਦੇ ਲਈ ਕੱਲ੍ਹ ਸਾਰੇ ਮੰਤਰੀਆਂ ਨੂੰ ਵਿਭਾਗ ਅਲਾਟ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਿਵਲ ਸਕੱਤਰੇਤ ਵਿੱਚ ਦਫ਼ਤਰ ਵੀ ਅਲਾਟ ਕਰ ਦਿੱਤੇ ਗਏ ਹਨ।

ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਦਫ਼ਤਰੀ ਕੰਮਾਂ ਲਈ ਸਟਾਫ਼ ਵੀ ਉਪਲਬਧ ਕਰਵਾਇਆ ਜਾ ਚੁੱਕਾ ਹੈ। ਪੰਜਾਬ ਸਰਕਾਰ (Punjab Government) ਵਿੱਚ ਇਸ ਵਾਰ ਸਾਰੇ 10 ਵਿਧਾਇਕ ਪਹਿਲੀ ਵਾਰ ਮੰਤਰੀ ਬਣੇ ਹਨ।ਇਸ ਦੇ ਨਾਲ ਹੀ 8 ਅਜਿਹੇ ਮੰਤਰੀ ਹਨ, ਜੋ ਪਹਿਲੀ ਵਾਰ ਵਿਧਾਇਕ ਚੁਣ ਕੇ ਆਏ ਹਨ। ਸਭ ਤੋਂ ਅਹਿਮ ਵਿੱਤ ਮੰਤਰਾਲਾ ਹਰਪਾਲ ਚੀਮਾ ਨੂੰ ਦਿੱਤਾ ਗਿਆ ਹੈ। ‘ਆਪ’ ਸਰਕਾਰ ਲਈ ਚੁਣੌਤੀ ਵਾਲਾ ਸਿੱਖਿਆ ਵਿਭਾਗ ਨੌਜਵਾਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਅਤੇ ਸਿਹਤ ਮੰਤਰਾਲਾ ਡਾਕਟਰ ਵਿਜੇ ਸਿੰਗਲਾ ਨੂੰ ਸੌਂਪਿਆ ਗਿਆ ਹੈ।

Scroll to Top