ਦੂਧਨਸਾਧਾਂ, ਪਟਿਆਲਾ, 26 ਜੁਲਾਈ 2023: ਟਾਂਗਰੀ ਨਦੀ ਵਿੱਚ ਦੂਧਨ ਗੁੱਜਰਾਂ ਵਿਖੇ ਕਰੀਬ 100 ਫੁੱਟ ਚੌੜੇ ਪਏ ਪਾੜ ਨੂੰ ਸਫ਼ਲਤਾ ਪੂਰਵਕ ਬੰਦਪੂਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਦੀ ਅਗਵਾਈ ਹੇਠ ਅਤੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਦੀਆਂ ਟੀਮਾਂ ਨੇ ਪਿਵੱਲੋਂ ਪਿੰਡ ਲੇਹਲਾਂ, ਜਗੀਰ, ਰੋਹੜ ਜਗੀਰ ਅਤੇ ਦੂਧਨ ਗੁੱਜਰਾਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਕਰੀਬ ਤਿੰਨ ਦਿਨਾਂ ਦੀ ਸਖ਼ਤ ਮੁਸ਼ੱਕਤ ਮਗਰੋਂ ਇਸ ਪਾੜ ਨੂੰ ਬੰਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਉਪਰ ਘੱਗਰ ਸਮੇਤ ਟਾਂਗਰੀ ਤੇ ਹੋਰਨਾਂ ਨਦੀਆਂ ਵਿੱਚ ਪਏ ਪਾੜਾਂ ਸਮੇਤ ਹੋਰਨਾਂ ਨਦੀਆਂ ਵਿੱਚ ਪਏ ਪਾੜਾਂ ਨੂੰ ਪੂਰਨਾਂ ਸਾਡੀ ਪਹਿਲੀ ਤਰਜੀਹ ਹੈ ਤਾਂ ਕਿ ਹੋਰ ਮੀਂਹ ਪੈਣ ਅਤੇ ਪਿੱਛੋਂ ਪਾਣੀ ਆਂਉਣ ਉਤੇ ਹੋਰ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਇਸਤੋਂ ਬਿਨ੍ਹਾਂ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਮੁਰੰਮਤ ਦਾ ਕੰਮ ਵੀ ਜ਼ੋਰਾਂ ਉਤੇ ਚੱਲ ਰਿਹਾ ਹੈ ਤਾਂ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਘੱਟ ਕੀਤਾ ਜਾ ਸਕੇ।
ਸਾਕਸ਼ੀ ਸਾਹਨੀ ਨੇ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੀਆਂ ਟੀਮਾਂ ਦੇ ਨਾਲ ਸਮਰਪਿਤ ਭਾਵਨਾਂ ਦੇ ਨਾਲ ਦਿਨ-ਰਾਤ ਕੰਮ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਕਿਰਪਾਲਵੀਰ ਸਿੰਘ ਨੇ ਇਸ ਪਾੜ ਨੂੰ ਪੂਰਨ ਦੇ ਚੁਣੌਤੀਪੂਰਨ ਕੰਮ ਨੂੰ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਕੀਤਾ ਅਤੇ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਮਗਨਰੇਗਾ ਮਜਦੂਰਾਂ ਸਮੇਤ ਇਲਾਕੇ ਦੇ ਵਸਨੀਕਾਂ ਨੇ ਵੀ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ ਜਿਸ ਲਈ ਉਹ ਇਸ ਪਾੜ ਨੂੰ ਪੂਰਨ ਵਿੱਚ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਕਰਦੇ ਹਨ।