Punjab News

ਪੰਜਾਬ ਪੁਲਿਸ ਦੀ ਛਾਪੇਮਾਰੀ ਦੌਰਾਨ 103 ਜਣੇ ਗ੍ਰਿਫਤਾਰ, ਡਰੱਗ ਮਨੀ ਤੇ ਹੈਰੋਇਨ ਬਰਾਮਦ

ਚੰਡੀਗੜ੍ਹ, 03 ਦਸੰਬਰ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 277ਵੇਂ ਦਿਨ ਪੰਜਾਬ ਦੀਆਂ 335 ਥਾਵਾਂ ‘ਤੇ ਛਾਪੇਮਾਰੀ ਕੀਤੀ | ਪੁਲਿਸ ਮੁਤਾਬਕ ਇਸ ਦੌਰਾਨ ਸੂਬੇ ਭਰ ‘ਚ 79 ਐਫ.ਆਈ.ਆਰ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ 277 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,078 ਹੋ ਗਈ ਹੈ।

ਪੁਲਿਸ ਨੇ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.5 ਕਿੱਲੋ ਹੈਰੋਇਨ, 1 ਕਿੱਲੋ ਅਫੀਮ, 5 ਕਿੱਲੋ ਭੁੱਕੀ, 5040 ਨਸ਼ੀਲੀਆਂ ਗੋਲੀਆਂ ਅਤੇ 12,370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਪੁਲਿਸ ਕਾਰਵਾਈ ਦੌਰਾਨ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 335 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 356 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 45 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 87 ਜਣੇ ਗ੍ਰਿਫ਼ਤਾਰ, ਹੈਰੋਇਨ ਤੇ ਅਫੀਮ ਬਰਾਮਦ

Scroll to Top