ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਪੰਜਾਬ ਪੁਲਿਸ ਲਈ 10,523 ਕਰੋੜ ਦੀ ਤਜਵੀਜ ਰੱਖੀ: ਵਿੱਤ ਮੰਤਰੀ

ਚੰਡੀਗੜ੍ਹ,10 ਮਾਰਚ 2023: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰ ਰਹੀ ਹੈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜਬੂਤ ਕਰਨ ਲਈ ਪੰਜਾਬ ਪੁਲਿਸ (Punjab Police) ਲਈ 10,523 ਕਰੋੜ ਦੀ ਤਜਵੀਜ ਰੱਖੀ ਹੈ | ਪੰਜਾਬ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ 10,523 ਕਰੋੜ ਰੁਪਏ ਦੀ ਤਜਵੀਜ਼ ਹੈ। ਇਸ ਵਿੱਚ ਪਿਛਲੇ ਸਾਲ ਨਾਲੋਂ 11 ਫ਼ੀਸਦੀ ਦਾ ਵਾਧਾ ਹੈ |

ਇਸਦੇ ਨਾਲ ਹੀ ਪੁਲਿਸ ਦੇ ਨਵੇਂ ਉਪਕਰਣਾਂ ਅਤੇ ਬੁਨਿਆਦੀ ਢਾਂਚੇ ਲਈ 40 ਕਰੋੜ ਰੁਪਏ ਖਰਚੇ ਜਾਣਗੇ | ਪੰਜਾਬ ਪੁਲਿਸ (Punjab Police) ਦੇ ਆਧੁਨਿਕੀਕਰਨ ਲਈ 64 ਕਰੋੜ ਰੁਪਏ ਖਰਚੇ ਜਾਣਗੇ | ਇਸਦੇ ਨਾਲ ਹੀ ਪੰਜਾਬ ਦੇ ਸਰਹੱਦ ਦੇ ਨੇੜਲੇ ਪਿੰਡਾਂ ਵਿੱਚ ਸੀ.ਸੀ.ਟੀ.ਵੀ.ਕੈਮਰੇ ਲਗਾਏ ਜਾਣਗੇ | ਦੂਜੇ ਪਾਸੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ |

Scroll to Top