Site icon TheUnmute.com

ED ਵਲੋਂ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੀ 11.04 ਕਰੋੜ ਰੁਪਏ ਦੀ ਜਾਇਦਾਦ ਕੁਰਕ

Karti Chidambaram

ਚੰਡੀਗੜ੍ਹ,18 ਅਪ੍ਰੈਲ 2023: ਆਈ.ਐਨ.ਐਕਸ. ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ (Karti Chidambaram) ਨੂੰ ਝਟਕਾ ਲੱਗਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਇਸ ਮਾਮਲੇ ‘ਚ ਉਸ ਦੀ 11.04 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਹੈ। ਡਾਇਰੈਕਟੋਰੇਟ ਨੇ ਵੀ ਇਸ ਕਾਰਵਾਈ ਸਬੰਧੀ ਬਿਆਨ ਜਾਰੀ ਕੀਤਾ ਹੈ।

ਇੱਕ ਅਧਿਕਾਰਤ ਬਿਆਨ ਵਿੱਚ, ਈਡੀ ਨੇ ਕਿਹਾ ਹੈ ਕਿ ਚਾਰ ਕੁਰਕ ਜਾਇਦਾਦਾਂ ਵਿੱਚੋਂ ਇੱਕ ਕਰਨਾਟਕ ਦੇ ਕੂਰਗ ਜ਼ਿਲ੍ਹੇ ਵਿੱਚ ਸਥਿਤ ਇੱਕ ਅਚੱਲ ਜਾਇਦਾਦ ਹੈ। ਇਸ ਦੇ ਨਾਲ ਹੀ ਬਿਆਨ ‘ਚ ਇਹ ਵੀ ਕਿਹਾ ਗਿਆ ਹੈ ਕਿ ਕਾਰਤੀ ਦੇ ਖਿਲਾਫ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਅੰਤਰਿਮ ਆਦੇਸ਼ ਵੀ ਜਾਰੀ ਕੀਤਾ ਗਿਆ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ (Karti Chidambaram) ਤਾਮਿਲਨਾਡੂ ਦੀ ਸ਼ਿਵਗੰਗਾ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਹਨ। ਉਹ ਇਸ ਸਮੇਂ INX ਮਾਮਲੇ ਵਿੱਚ ਜੇਲ੍ਹ ਵਿੱਚ ਹੈ। ਉਸ ਨੂੰ ਸੀਬੀਆਈ ਅਤੇ ਈਡੀ ਦੋਵਾਂ ਨੇ ਗ੍ਰਿਫ਼ਤਾਰ ਕੀਤਾ ਸੀ।

ਇਹ ਮਾਮਲਾ INX ਮੀਡੀਆ ਪ੍ਰਾਈਵੇਟ ਲਿਮਟਿਡ ਤੋਂ ਸਿੱਧੇ ਜਾਂ ਅਸਿੱਧੇ ਤੌਰ ‘ਤੇ ਪ੍ਰਾਪਤ ਹੋਏ ਕਥਿਤ ਗੈਰ-ਕਾਨੂੰਨੀ ਧਨ ਨਾਲ ਸਬੰਧਤ ਹੈ। ਯੂਪੀਏ ਸਰਕਾਰ ਵਿੱਚ ਕੇਂਦਰੀ ਵਿੱਤ ਮੰਤਰੀ ਦੇ ਰੂਪ ਵਿੱਚ ਉਸਦੇ ਪਿਤਾ ਦੇ ਕਾਰਜਕਾਲ ਦੌਰਾਨ ਇਸਨੂੰ ਵਿਦੇਸ਼ੀ ਨਿਵੇਸ਼ ਪ੍ਰਮੋਸ਼ਨ ਬੋਰਡ (ਐਫਆਈਪੀਬੀ) ਦੁਆਰਾ ਮਨਜ਼ੂਰੀ ਦਿੱਤੀ ਗਈ ਸੀ।

ਇਸ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2011 ਵਿੱਚ 263 ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਪੀ ਚਿਦੰਬਰਮ ਦੇ ਪੁੱਤਰ ਅਤੇ ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦੰਬਰਮ ਅਤੇ ਹੋਰਾਂ ਵਿਰੁੱਧ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ।

Exit mobile version