Hyderabad

Telangana: ਹੈਦਰਾਬਾਦ ‘ਚ ਕਬਾੜ ਗੋਦਾਮ ‘ਚ ਲੱਗੀ ਭਿਆਨਕ ਅੱਗ, 11 ਮਜ਼ਦੂਰਾਂ ਦੀ ਹੋਈ ਮੌਤ

ਚੰਡੀਗੜ੍ਹ 23 ਮਾਰਚ 2022: ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ (Hyderabad) ਦੇ ਭੋਈਗੁਡਾ ‘ਚ ਇੱਕ ਕਬਾੜ ਗੋਦਾਮ ‘ਚ ਭਿਆਨਕ ਅੱਗ ਲੱਗ ਗਈ, ਇਸ ਘਟਨਾ ‘ਚ 11 ਮਜ਼ਦੂਰ ਜ਼ਿੰਦਾ ਸੜ ਗਏ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸਾਰੇ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਇੱਥੇ ਕਬਾੜ ਦੇ ਗੋਦਾਮ ‘ਚ ਕੰਮ ਕਰਦੇ ਸਨ। ਮੌਕੇ ‘ਤੇ ਮੌਜੂਦ ਹੈਦਰਾਬਾਦ ਦੇ ਡੀਸੀਪੀ ਸੈਂਟਰਲ ਜ਼ੋਨ ਨੇ ਦੱਸਿਆ ਕਿ ਸਾਰੀਆਂ 11 ਲਾਸ਼ਾਂ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਤੇਲੰਗਾਨਾ ਦੇ ਸੀਐਮ ਕੇਸੀ ਰਾਓ ਨੇ ਅੱਗ ‘ਚ ਬਿਹਾਰ ਦੇ ਮਜ਼ਦੂਰਾਂ ਦੀ ਮੌਤ ‘ਤੇ ਸੋਗ ਜਤਾਇਆ ਹੈ। ਉਨ੍ਹਾਂ ਨੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ੇ ਦੀ ਰਕਮ ਦੇਣ ਦਾ ਐਲਾਨ ਕੀਤਾ ਅਤੇ ਮੁੱਖ ਸਕੱਤਰ ਨੂੰ ਘਟਨਾ ‘ਚ ਮਾਰੇ ਗਏ ਮਜ਼ਦੂਰਾਂ ਦੀਆਂ ਲਾਸ਼ਾਂ ਵਾਪਸ ਲਿਆਉਣ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਇਸ ਘਟਨਾ ਨੂੰ ਲੈ ਕੇ ਪੀਐਮ ਮੋਦੀ ਨੇ ਹੈਦਰਾਬਾਦ (Hyderabad) ਦੇ ਭੋਈਗੁਡਾ ‘ਚ ਭਿਆਨਕ ਅੱਗ ‘ਚ ਹੋਏ ਜਾਨੀ ਨੁਕਸਾਨ ਉੱਤੇ ਸੋਗ ਪ੍ਰਗਟ ਕੀਤਾ। ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ ਕਿ ਦੁੱਖ ਦੀ ਇਸ ਘੜੀ ‘ਚ ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ। ਪੀਐੱਮਐੱਨਆਰਐੱਫ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦਿੱਤੀ ਜਾਵੇਗੀ।

Scroll to Top