ਫਾਜ਼ਿਲਕਾ 30 ਅਪ੍ਰੈਲ 2024: ਫਾਜ਼ਿਲਕਾ (Fazilka)ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਦੇ ਕਿਸਾਨਾਂ ਵੱਲੋਂ ਵੇਚੀ ਕਣਕ ਦੇ ਬਦਲੇ ਉਹਨਾਂ ਦੇ ਖਾਤਿਆਂ ਵਿੱਚ 1111.4 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ 1028.1 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਖਰੀਦ ਏਜੰਸੀਆਂ ਵੱਲੋਂ ਟੀਚੇ ਤੋਂ 108 ਫੀਸਦੀ ਕੰਮ ਕਰਦਿਆ 1111.4 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।
ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ (Fazilka) ਵਿੱਚ ਹੁਣ ਤੱਕ 5,46,755 ਮਿਟਿ੍ਕ ਟਨ ਕਣਕ ਦੀ ਖਰੀਦ ਹੋਈ ਹੈ ਜਦਕਿ ਬੀਤੇ ਕੱਲ 6758 ਮਿਟ੍ਰਿਕ ਟਨ ਨਵੀਂ ਕਣਕ ਮੰਡੀਆਂ ਵਿੱਚ ਆਈ ਬੀਤੇ ਕੱਲ 20804 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਇਸੇ ਤਰ੍ਹਾਂ ਬੀਤੇ ਕੱਲ ਜਿਲੇ ਵਿੱਚ 30002 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਲਈ ਏਜੰਸੀਆਂ ਨੂੰ 72 ਘੰਟੇ ਦਾ ਸਮਾਂ ਮਿਲਦਾ ਹੈ ਅਤੇ ਏਜੰਸੀਆਂ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ 72 ਘੰਟੇ ਪਹਿਲਾਂ ਖਰੀਦੀ ਗਈ ਕਣਕ ਦੀ ਜਲਦੀ ਤੋਂ ਜਲਦੀ ਖਰੀਦ ਕਰਨ। ਉਹਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ 56.6 ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 154220 ਮਿਟ੍ਰਿਕ ਟਨ, ਮਾਰਕਫੈਡ ਨੇ 151511 ਮਿਟ੍ਰਿਕ ਟਨ, ਪਨਸਪ ਨੇ 133972 ਮਿਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 85378 ਮਿਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਨੇ 2442 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 19232 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਬੈਠਕ ਵਿੱਚ ਏਡੀਸੀ ਜਨਰਲ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਪੰਕਜ ਬੰਸਲ ਅਤੇ ਬਲਕਰਨ ਸਿੰਘ ਡੀਐਫਐਸਸੀ ਹਿਮਾਂਸ਼ੂ ਕੁੱਕੜ ਵੀ ਹਾਜ਼ਰ ਸਨ।