118 ਸਕੂਲ ਆਫ਼ ਐਮੀਨੈਂਸ

118 ਸਕੂਲ ਆਫ਼ ਐਮੀਨੈਂਸ ਨੇ ਪੰਜਾਬ ‘ਚ ਸਿੱਖਿਆ ਦੀ ਬਦਲੀ ਤਸਵੀਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸਿੱਖਿਆ ਖੇਤਰ ‘ਚ ਮੋਹਰੀ ਸੂਬਾ ਬਣਾਉਣ ਲਈ ਇਨਕਲਾਬੀ ਕਦਮ ਚੁੱਕ ਰਹੀ ਹੈ। ਸਰਕਾਰ ਵੱਲੋਂ ਸੂਬੇ ਭਰ ‘ਚ ਸਥਾਪਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਪੰਜਾਬ ਦੀ ਸਿੱਖਿਆ ਕ੍ਰਾਂਤੀ ‘ਚ ਇੱਕ ਮਹੱਤਵਪੂਰਨ ਕਦਮ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ 23 ਜ਼ਿਲ੍ਹਿਆਂ ‘ਚ 118 ਅਤਿ-ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕਰਕੇ ਸਿੱਖਿਆ ਕ੍ਰਾਂਤੀ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ‘ਸਕੂਲ ਆਫ਼ ਐਮੀਨੈਂਸ’ ਸਕੂਲਾਂ ਨੂੰ 21ਵੀਂ ਸਦੀ ਦੀਆਂ ਜ਼ਰੂਰਤਾਂ ਨੂੰ ਧਿਆਨ ‘ਚ ਰੱਖਦੇ ਹੋਏ ਤਿਆਰ ਕੀਤਾ ਗਿਆ ਹੈ। ਇਨ੍ਹਾਂ ਸਕੂਲਾਂ ‘ਚ ਪੜ੍ਹ ਕੇ ਬੱਚੇ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਇਹ ਸਕੂਲ ਸਮਾਰਟ ਕਲਾਸਰੂਮ, ਅਤਿ-ਆਧੁਨਿਕ ਪ੍ਰਯੋਗਸ਼ਾਲਾ, ਕੰਪਿਊਟਰ ਲੈਬ, ਲਾਇਬ੍ਰੇਰੀਆਂ, ਸ਼ਾਨਦਾਰ ਖੇਡ ਦੇ ਮੈਦਾਨਾਂ ਨਾਲ ਲੈਸ ਹਨ। ਇਨ੍ਹਾਂ ਸਕੂਲਾਂ ‘ਚ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਨੂੰ ਵੀ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਪੰਜਾਬ ਦੇ ‘ਸਕੂਲ ਆਫ਼ ਐਮੀਨੈਂਸ’ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ। ਇਨ੍ਹਾਂ ਸਕੂਲਾਂ ਰਾਹੀਂ ਵਿਦਿਆਰਥੀਆਂ ‘ਚ ਉੱਚ ਸਿੱਖਿਆ, ਰੁਜ਼ਗਾਰ, ਰਚਨਾਤਮਕ, ਆਲੋਚਨਾਤਮਕ ਸੋਚ ਅਤੇ ਹੁਨਰਾਂ ਨੂੰ ਵਿਕਸਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਨ੍ਹਾਂ ਸਕੂਲਾਂ ‘ਚ ਸਾਰੇ ਵਰਗਾਂ ਦੇ ਵਿਦਿਆਰਥੀ ਇੱਕੋ ਛੱਤ ਹੇਠ ਬੈਠ ਕੇ ਬਰਾਬਰ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਾਪਤ ਕਰ ਰਹੇ ਹਨ। ਪੰਜਾਬ ਸਰਕਾਰ ਸਕੂਲਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵੱਖ-ਵੱਖ ਬੈਚਾਂ ‘ਚ ਫਿਨਲੈਂਡ, ਸਿੰਗਾਪੁਰ ਅਤੇ ਅਹਿਮਦਾਬਾਦ ‘ਚ ਪੇਸ਼ੇਵਰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ, ਅਧਿਆਪਕ ਆਪਣੇ ਸਿਖਲਾਈ ਦੇ ਤਜ਼ਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਕੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਮਜ਼ਬੂਤ ਕਰ ਰਹੇ ਹਨ।

ਮੁਕਾਬਲਾ ਪ੍ਰੀਖਿਆਵਾਂ ‘ਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਬਿਹਤਰ ਕਾਰਗੁਜ਼ਾਰੀ ਦਿਖਾਈ ਹੈ। ਸਾਲ 2021 ‘ਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ। ਮਾਨ ਸਰਕਾਰ ਦੇ ਯਤਨਾਂ ਸਦਕਾ ਸਾਲ 2026 ‘ਚ ਇਹ ਗਿਣਤੀ ਵਧ ਕੇ 882 ਹੋ ਗਈ ਹੈ।

ਪੰਜਾਬ ਨੇ ਰਾਸ਼ਟਰੀ ਮੁਲਾਂਕਣ ਸਰਵੇਖਣ ‘ਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ‘ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਭਾਰਤ ਸਰਕਾਰ ਦੀ ਪ੍ਰਮੁੱਖ ਸੰਸਥਾ ਨੀਤੀ ਆਯੋਗ ਦੇ ਮੁਤਾਬਕ ਪੰਜਾਬ ਹੁਣ ਸਿੱਖਿਆ ਖੇਤਰ ‘ਚ ਦੇਸ਼ ‘ਚ ਪਹਿਲੇ ਨੰਬਰ ‘ਤੇ ਹੈ।

ਸਕੂਲ ਆਫ਼ ਐਮੀਨੈਂਸ ਪੰਜਾਬ ‘ਚ ਸਿੱਖਿਆ ਨੂੰ ਨਵੀਂ ਪਛਾਣ ਦੇ ਰਹੇ ਹਨ। ਇਹ ਬਦਲਾਅ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਉੱਜਵਲ ਭਵਿੱਖ ਸਿਰਜ ਰਿਹਾ ਹੈ। ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

Read More: ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ, 90 ਹਜ਼ਾਰ ਤੋਂ ਵੱਧ ਤਸਕਰ ਗ੍ਰਿਫ਼ਤਾਰ

ਵਿਦੇਸ਼

Scroll to Top