ਸਿੱਖਿਆ ਕ੍ਰਾਂਤੀ ਵੱਲ ਵਧ ਰਿਹੈ ਪੰਜਾਬ
118 ਅਤਿ-ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਬਦਲੇ ਰਹੇ ਨੇ ਸਕੂਲੀ ਬੱਚਿਆਂ ਦੀ ਤਕਦੀਰ
02 ਜਨਵਰੀ 2025: Schools of Eminence Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਖੇਤਰ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ | ਪੰਜਾਬ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਪੰਜਾਬ ਨੂੰ ਸਿੱਖਿਆ ਖੇਤਰ ‘ਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਕਰੋੜਾਂ ਰੁਪਏ ਖਰਚ ਕਰਕੇ ਬੱਚਿਆਂ ਦੇ ਉਜਵਲ ਭਵਿੱਖ ਦੀ ਨੀਂਹ ਰੱਖਣ ਦਾ ਕੰਮ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਸੁਪਨਾ ਲੈ ਕੇ ਅੱਗੇ ਵੱਧ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਇਸ ਸਿੱਖਿਆ ਕ੍ਰਾਂਤੀ ਮਾਰਗ ਦੀ ਯੋਗ ਅਗਵਾਈ ਕਰ ਰਹੇ ਹਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 23 ਜ਼ਿਲ੍ਹਿਆਂ ‘ਚ 118 ‘ਸਕੂਲ ਆਫ਼ ਐਮੀਨੈਂਸ’ ਖੋਲ੍ਹੇ ਗਏ ਹਨ | ਪੰਜਾਬ ਸਰਕਾਰ ਨੇ ਇਨ੍ਹਾਂ ਸਕੂਲਾਂ ਦੀ ਗਿਣਤੀ ਵਧਾਉਣ ਦਾ ਸੰਕਲਪ ਲਿਆ ਹੈ |
ਪੰਜਾਬ ਸਰਕਾਰ ਨੇ ‘ਸਕੂਲ ਆਫ਼ ਐਮੀਨੈਂਸ’ (Schools of Eminence Punjab) ਦੀ ਤਰਜ਼ ‘ਤੇ 100 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਬ੍ਰਿਲੀਐਂਸ’ ਅਤੇ 100 ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ਼ ਹੈਪੀਨੈਸ’ ਵਿੱਚ ਤਬਦੀਲ ਕੀਤਾ ਗਿਆ | ਸਿੱਖਿਆ ਖੇਤਰ ‘ਚ ਵੱਧ ਰਹੇ ਮੁਕਾਬਲੇ ਦੀ ਸਥਿਤੀ ਨੇ ਬੱਚਿਆਂ ਸਾਹਮਣੇ ਭਵਿੱਖ ਲਈ ਵੱਡੀ ਚੁਣੌਤੀ ਪੇਸ਼ ਕੀਤੀ ਹੈ। ਇਸ ਦੌਰਾਨ ਮਾਨ ਸਰਕਾਰ ਨੇਸਿੱਖਿਆ ਖੇਤਰ ‘ਚ ‘ਸਕੂਲ ਆਫ ਐਮੀਨੈਂਸ’ ਵਰਗੀ ਸਿੱਖਿਆ ਕ੍ਰਾਂਤੀ ਲਿਆਕੇ ਸੂਬੇ ਨੂੰ ਸਿੱਖਿਆ ਖੇਤਰ ‘ਚ ਦੇਸ਼ ਭਰ ‘ਚ ਮੋਹਰੀ ਸਥਾਨ ‘ਤੇ ਲਿਆ ਖੜ੍ਹਾ ਕੀਤਾ ਹੈ | ਇਹ ਪਹਿਲਕਦਮੀ ਕਾਰਨ ਪਿਛਲੇ ਸਾਲ ਸਰਕਾਰੀ ਸਕੂਲਾਂ ‘ਚ ਦਾਖ਼ਲਿਆਂ ‘ਚ ਵਾਧਾ ਹੋਇਆ ਹੈ |
ਬੱਸਾਂ ਦੀ ਸਹੂਲਤ
ਹੁਣ ਤੱਕ ਸੂਬੇ ‘ਚ 118 ‘ਸਕੂਲ ਆਫ ਐਮੀਨੈਂਸ’ ਬੜੀ ਹੀ ਸ਼ਾਨੋ ਸ਼ੋਕਤ ਨਾਲ ਚੱਲ ਰਹੇ ਹਨ।ਅਗਲੇ ਸੈਸ਼ਨ ਦੀ ਸ਼ੁਰੁਆਤ ਤੱਕ ਇਹਨਾਂ ਸਕੂਲਾਂ ਦੀ ਗਿਣਤੀ ਅੰਦਾਜਨ ਤਿੱਗਣੀ ਕਰਨ ਦਾ ਟੀਚਾ ਮਿੱਥਿਆ ਹੈ | ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਹੂਲਤ ਲਈ ਇਨ੍ਹਾਂ ਸਕੂਲਾਂ ‘ਚ ਦੂਰੋਂ ਆਉਣ ਵਾਲੇ ਬੱਚਿਆਂ ਲਈ ਮੁਫ਼ਤ ਬੱਸਾਂ ਵੀ ਲਗਾਈਆਂ ਹਨ | ਪੰਜਾਬ ਸਰਕਾਰ ਨੇ ਲੜਕੀਆਂ ਦੇ 17 ਸਰਕਾਰੀ ਸੀਨੀਅਰ ਸਕੈਂਡਰੀ ਸਕੂਲਾਂ ਲਈ ਟਰਾਂਸਪੋਰਟ ਸਹੂਲਤ ਦਿੱਤੀ ਹੈ ਅਤੇ ਮੁਫ਼ਤ ਵਰਦੀਆਂ ਦੇਣ ਲਈ 35 ਕਰੋੜ ਰੁਪਏ ਦਾ ਬਜਟ ਰੱਖਿਆ ਹੈ |
ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪੰਜਾਬ ਵਾਸੀਆਂ ਵੱਲੋਂ ਰੱਜ ਕੇ ਤਾਰੀਫ਼ ਕੀਤੀ ਜਾ ਰਹੀ ਹੈ। ਇਨ੍ਹਾਂ ਸਕੂਲਾਂ ‘ਚੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਹਰ ਖੇਤਰ ‘ਚ ਵੱਡੀਆਂ ਪ੍ਰਾਪਤੀਆਂ ਹਾਸਲ ਕਰਕੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਇਨ੍ਹਾਂ ਸਕੂਲਾਂ ਨੇ ਸੂਬੇ ਦੇ ਵਿਦਿਆਰਥੀਆਂ ਦੀ ਤਕਦੀਰ ਬਦਲ ਦਿੱਤੀ ਹੈ।
Read More: ਏਡਜ਼ ਪੀੜਤ ਮਰੀਜਾਂ ਨੂੰ ਗਲ ਨਾਲ ਲਾਵੇਗੀ ਮਾਨ ਸਰਕਾਰ, ਮੁਫ਼ਤ ਸਫ਼ਰ ਸਹੂਲਤ ਤੇ ਮਿਲੇਗੀ 1500 ਰੁਪਏ ਵਿੱਤੀ ਸਹਾਇਤਾ