Site icon TheUnmute.com

ਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਵੰਡੇ: ਡਾ. ਬਲਜੀਤ ਕੌਰ

DIVYANG WEEK

ਚੰਡੀਗੜ੍ਹ18 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ (Ashirwad scheme) ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਚਾਲੂ ਵਿੱਤੀ ਸਾਲ ਦੌਰਾਨ 161.31 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ |ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ (Ashirwad scheme)  ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ।

Exit mobile version