farmers

ਕਿਸਾਨਾਂ ਦੇ ਪਿਛਲੇ ਸਾਲ ਦੇ 133 ਕਰੋੜ 55 ਲੱਖ 48 ਹਜ਼ਾਰ ਰੁਪਏ ਦੇ ਬਕਾਏ ਮੁਆਫ਼ ਕੀਤੇ: CM ਨਾਇਬ ਸਿੰਘ

ਚੰਡੀਗੜ, 5 ਅਗਸਤ 2024: ਹਰਿਆਣਾ ਸਰਕਾਰ  (Haryana government) ਨੇ ਕਿਸਾਨਾਂ ਦੇ ਪਿਛਲੇ ਸਾਲ ਦੇ 133 ਕਰੋੜ 55 ਲੱਖ 48 ਹਜ਼ਾਰ ਰੁਪਏ ਦੇ ਬਕਾਏ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਹਰ ਸਾਲ ਕਰੀਬ 54 ਕਰੋੜ ਰੁਪਏ ਦੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਸੂਬੇ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਵੀ ਕੀਤਾ। ਇਸ ਸਮੇਂ ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ 14 ਫਸਲਾਂ ਦੀ ਖਰੀਦ ਕੀਤੀ ਜਾ ਰਹੀ ਹੈ। ਹੁਣ ਹਰਿਆਣਾ ਦੀਆਂ ਬਾਕੀ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀਆਂ ਜਾਣਗੀਆਂ।

ਰੋਹਤਕ, ਨੂੰਹ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ‘ਚ 2023 ਤੋਂ ਪਹਿਲਾਂ ਤਬਾਹੀ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ 137 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਇਹ ਰਾਸ਼ੀ ਸਬੰਧਤ ਕਿਸਾਨਾਂ ਨੂੰ ਦੇ ਦਿੱਤੀ ਜਾਵੇਗੀ। ਇੰਨ੍ਹਾਂ 8 ਫਸਲਾਂ ਦੀ ਘੱਟੋ ਘੱਟ ਸਹਾਇਕ ਮੁੱਲ ਤੇ ਹੋਵੇਗੀ ਖਰੀਦ

CM Nayab Singh

Scroll to Top