Site icon TheUnmute.com

CM ਭਗਵੰਤ ਮਾਨ ਵੱਲੋਂ 14 ਅਤਿ-ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕ ਅਰਪਣ

Rural libraries

ਈਸੜੂ (ਲੁਧਿਆਣਾ), 15 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਨੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ (Rural libraries) ਲੋਕ ਅਰਪਣ ਕੀਤੀਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸਦਾ ਉਦੇਸ਼ ਸੂਬੇ ਦੇ ਨੌਜਵਾਨਾਂ ‘ਚ ਪੜ੍ਹਨ ਦੀ ਲਗਨ ਨੂੰ ਹੋਰ ਹੁਲਾਰਾ ਦੇਣਾ ਹੈ ਤਾਂ ਜੋ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣ ਸਕਣ |

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ (Rural libraries) ਸੂਬੇ ਦੇ ਨੌਜਵਾਨਾਂ ਦੀ ਕਿਸਮਤ ਬਦਲਣ ‘ਚ ਮਹੱਤਵਪੂਰਨ ਭੂਮਿਕਾ ਅਦਾ ਕਰਨਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਬਣੀਆਂ ਹਨ।

ਇਨ੍ਹਾਂ ਲਾਇਬ੍ਰੇਰੀਆਂ ‘ਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਵੀ ਹੋਣਗੀਆਂ ਅਤੇ ਹੋਰ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਪੁਸਤਕਾਂ ਹੋਣਗੀਆਂ | ਇਸ ਉਦਘਾਟਨੀ ਸਮਾਗਮ ਦੌਰਾਨ ਇੱਕ ਲੜਕੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰੱਖੜੀ ਬੰਨ੍ਹੀ, ਜੋ ਪੰਜਾਬ ਸਰਕਾਰ ਅਤੇ ਲੋਕਾਂ ਦਰਮਿਆਨ ਮਜ਼ਬੂਤ ਰਿਸ਼ਤੇ ਦਾ ਪ੍ਰਤੀਕ ਹੈ।

Exit mobile version