ਲੁਧਿਆਣਾ, 3 ਜੂਨ 2025: ਪੰਜਾਬ ਵਿਧਾਨ ਸਭਾ ਦੀ ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ, 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਦੁਆਰਾ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ, ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ।
ਮੁੱਖ ਚੋਣ ਅਧਿਕਾਰੀ ਮੁਤਾਬਕ ਇਨ੍ਹਾਂ 15 ਉਮੀਦਵਾਰਾਂ ‘ਚ ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ) ਸ਼ਾਮਲ ਹਨ |
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 5 ਜੂਨ ਤੱਕ ਵਾਪਸ ਲਏ ਜਾ ਸਕਦੇ ਹਨ, ਜਿਸ ਤੋਂ ਬਾਅਦ ਇਹ ਸਪੱਸ਼ਟ ਹੋਵੇਗਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।
Read More: ਭਾਜਪਾ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ