July 2, 2024 9:38 pm
Amritsar

ਅਮ੍ਰਿਤਸਰ ਨਗਰ ਨਿਗਮ ਦੇ ਮੌਜੂਦਾ 16 ਕੌਂਸਲਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਚੰਡੀਗੜ੍ਹ 13 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਆਪਣੀ ਸ਼ਾਨਦਾਰ ਜਿੱਤ ਤੋਂ ਬਾਅਦ ਪੂਰੇ ਸੂਬੇ ‘ਚ ਆਮ ਆਦਮੀ ਪਾਰਟੀ ਤੋਂ ਉਮੀਦਾਂ ਵੱਧ ਰਹੀਆਂ ਹਨ। ਹੁਣ ਹਰ ਰੋਜ਼ ਕਈ ਮੰਤਰੀ, ਨੇਤਾ ਅਤੇ ਮੇਅਰ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਰਹੇ ਹਨ। ਇਸ ਦੇ ਨਾਲ ਹੀ ਅੱਜ ਅੰਮ੍ਰਿਤਸਰ (Amritsar) ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਇਹ 16 ਕੌਂਸਲਰ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਮਨੀਸ਼ ਸਿਸੋਦੀਆ ਅਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਹੋਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ, ਅੰਮ੍ਰਿਤਸਰ (Amritsar) ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਪੰਜਾਬ ‘ਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।

Amritsar