Punjab GST department

ਚੰਡੀਗੜ੍ਹ, 13 ਦਸੰਬਰ 2024: ਪੰਜਾਬ ਜੀ.ਐਸ.ਟੀ ਵਿਭਾਗ (Punjab GST Department) ਨੇ ਲੁਧਿਆਣਾ ‘ਚ ਇੱਕ ਵੱਡੇ ਜਾਅਲੀ ਬਿਲਿੰਗ ਘਪਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ‘ਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ।

ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਲੁਧਿਆਣਾ ਦੇ ਬੁੱਢੇਵਾਲ ਰੋਡ ਸਥਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਵੱਲੋਂ ਫਰਜ਼ੀ ਫਰਮਾਂ ਚਲਾਉਣ ਦੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਬਣਾ ਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਇਸ ਫਰਮ ਨੇ 60 ਫਰਜ਼ੀ ਫਰਮਾਂ ਤੋਂ ਖਰੀਦ ਕੀਤੀ ਸੀ, ਜੋ ਕਿ ਜਾਂ ਤਾਂ ਮੁਅੱਤਲ ਜਾਂ ਰੱਦ ਕਰ ਦਿੱਤੀਆਂ ਗਈਆਂ ਸਨ ਜਾਂ ਇਸ ਫਰਮ ਨੇ ਮੁਅੱਤਲ ਜਾਂ ਰੱਦ ਕੀਤੇ ਗਏ ਡੀਲਰਾਂ ਤੋਂ ਖਰੀਦ ਕੀਤੀ ਸੀ।

ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ 60 ਫਰਮਾਂ ਦੀ ਕੁੱਲ ਵਿਕਰੀ ਕਰੀਬ 1270 ਕਰੋੜ ਰੁਪਏ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਜੀ.ਐਸ.ਟੀ. ਵਿਭਾਗ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 67 ਦੇ ਤਹਿਤ, ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਕਾਰੋਬਾਰੀ ਸਥਾਨ ‘ਤੇ ਜਾਂਚ ਅਤੇ ਤਲਾਸ਼ੀ ਲਈ ਗਈ ਸੀ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਟੈਕਸ ਕਮਿਸ਼ਨਰ ਪੰਜਾਬ ਵੱਲੋਂ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਅਤੇ 132 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਭਰਾਵਾਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ।

Read More: Punjab Police: ਆਪਰੇਸ਼ਨ ਸੰਪਰਕ ਤਹਿਤ ਪੰਜਾਬ ਪੁਲਿਸ ਦੇ ਅਫਸਰਾਂ ਨੇ 1 ਮਹੀਨੇ ‘ਚ ਕੀਤੀਆਂ 4153 ਜਨਤਕ ਬੈਠਕਾਂ

Scroll to Top