ਝੋਨੇ ਦੀ ਖਰੀਦ

ਪੰਜਾਬ ਭਰ ‘ਚ 17 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ: ਲਾਲ ਚੰਦ ਕਟਾਰੂਚੱਕ

ਮੋਹਾਲੀ, 13 ਅਕਤੂਬਰ 2025: ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰੀ ਟੀਮਾਂ ਛੇਤੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ‘ਚ ਪਏ ਮੀਂਹ ਦੇ ਝੋਨੇ ਦੇ ਅਨਾਜ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨਗੀਆਂ। ਲਾਲ ਚੰਦ ਕਟਾਰੂਚੱਕ ਨੇ ਅੱਜ ਖਰੜ ਅਨਾਜ ਮੰਡੀ ਦੇ ਦੌਰੇ ਦੌਰਾਨ ਚੱਲ ਰਹੇ ਖਰੀਦ ਕਾਰਜਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਾਲੇ ਕਿਸਾਨਾਂ, ਏਜੰਸੀਆਂ ਅਤੇ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ।

ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ‘ਚ ਹੁਣ ਤੱਕ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਹੈ, ਜਿ ਸ’ਚੋਂ 17 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 3,215 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਪਹਿਲਾਂ ਹੀ ਚੱਲ ਰਹੇ ਸਾਉਣੀ ਮਾਰਕੀਟਿੰਗ ਸੀਜ਼ਨ ਲਈ 27,000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀ ਸੀ ਐਲ) ਹੈ।

ਲਾਲ ਚੰਦ ਕਟਾਰੂਚੱਕ ਨੇ ਕਿਹਾ, “ਕੁਝ ਖੇਤਰਾਂ ‘ਚ ਖਰਾਬ ਮੌਸਮ ਕਾਰਨ ਫਸਲਾਂ ਨੂੰ ਨੁਕਸਾਨ ਹੋਣ ਦੇ ਬਾਵਜੂਦ ਪੰਜਾਬ ਕੇਂਦਰੀ ਪੂਲ ‘ਚ 172 ਲੱਖ ਮੀਟਰਕ ਟਨ ਝੋਨਾ ਪਾਉਣ ਦੇ ਆਪਣੇ ਟੀਚੇ ਨੂੰ ਪੂਰਾ ਕਰੇਗਾ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਮੰਤਰੀ ਨੂੰ ਦੱਸਿਆ ਕਿ ਮੋਹਾਲੀ ਜ਼ਿਲ੍ਹੇ ‘ਚ 2,01,199 ਮੀਟਰਕ ਟਨ ਦੀ ਸੰਭਾਵੀ ਆਮਦ ਦੇ ਮੁਕਾਬਲੇ 75,996 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 172.72 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ‘ਚ ਜਮ੍ਹਾਂ ਹੋ ਚੁੱਕੀ ਹੈ, ਜੋ ਕਿ ਨਿਯਮਾਂ ਮੁਤਾਬਕ 48 ਘੰਟਿਆਂ ਦੇ ਅੰਦਰ ਭੁਗਤਾਨ ਯੋਗ ਬਕਾਏ ਦਾ 109 ਫੀਸਦੀ ਬਣਦਾ ਹੈ।

Read More: ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਪਹੁੰਚੀ ਕਣਕ ਦੀ ਕੀਤੀ 100 ਫੀਸਦੀ ਖ਼ਰੀਦ: ਲਾਲ ਚੰਦ ਕਟਾਰੂਚੱਕ

Scroll to Top