Site icon TheUnmute.com

ਸ੍ਰੀ ਗੋਇਦਵਾਲ ਸਾਹਿਬ ਕੇਂਦਰੀ ਜੇਲ੍ਹ ‘ਚ ਤਲਾਸ਼ੀ ਦੌਰਾਨ 17 ਮੋਬਾਇਲ, ਸਿਮ ਕਾਰਡ ਤੇ ਹੋਰ ਸਾਮਾਨ ਬਰਾਮਦ

Central Jail Sri Goindwal Sahib

ਤਰਨ ਤਾਰਨ, 27 ਜੂਨ 2023: ਜ਼ਿਲ੍ਹਾ ਤਰਨ ਤਾਰਨ ਕੇਂਦਰੀ ਜੇਲ੍ਹ ਸ੍ਰੀ ਗੋਇਦਵਾਲ ਸਾਹਿਬ (Central Jail Sri Goindwal Sahib) ਵਿਖੇ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰੋਂ 17 ਮੋਬਾਇਲ ਫੋਨ, 11 ਸਿਮ ਕਾਰਡ, 3 ਡਾਟਾ ਕੇਬਲ, 6 ਚਾਰਜਰ ਬਰਾਮਦ ਕੀਤੇ ਹਨ, ਇਸਦੇ ਚੱਲਦੇ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੱਲ੍ਹ ਤਲਾਸ਼ੀ ਅਭਿਆਨ ਮੁਹਿੰਮ ਸ਼ੁਰੂ ਕੀਤੀ ਗਈ । ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ ਮੋਬਾਇਲ ਫੋਨ, ਡਾਟਾ ਕੇਬਲ ਅਤੇ ਚਾਰਜਰ ਬਰਾਮਦ ਹੋਇਆ |

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਵਾਲਾਤੀ ਗੁਰਜੰਟ ਸਿੰਘ ਪੁੱਤਰ ਰੋਸ਼ਨ ਸਿੰਘ ਵਾਸੀ ਪੱਟੀ, ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਬਲੋਚ, ਨਿਸ਼ਾਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਪੋਟੀ ਅਤੇ ਰਾਜਾ ਸਿੰਘ ਪੁੱਤਰ ਨਿਗਰ ਸਿੰਘ ਵਾਸੀ ਪੱਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Exit mobile version