ਚੰਡੀਗੜ 17 ਫਰਵਰੀ 2023: ਸੂਬੇ ਦੇ ਲੋਕਾਂ ਨੂੰ ਸਸਤੇ ਰੇਤੇ ਅਤੇ ਬਜਰੀ ਦੀ ਸਪਲਾਈ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਸੱਤ ਜ਼ਿਲ੍ਹਿਆਂ ਵਿੱਚ 17 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫ਼ਿਲੌਰ ਦੇ ਪਿੰਡ ਮਾਓ ਸਾਹਿਬ ਵਿਖੇ ਇਸ ਦੀ ਸ਼ੁਰੂਆਤ ਕੀਤੀ ਹੈ । ਇੱਥੋਂ ਲੋਕਾਂ ਨੂੰ 5.5 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਆਪਣੇ ਘਰ ਬਣਾਉਣ ਲਈ ਰੇਤ ਮਿਲੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ 16 ਸਰਕਾਰੀ ਰੇਤ ਦੀਆਂ ਖੱਡਾਂ ਦੀ ਸ਼ੁਰੂਆਤ ਕੀਤੀ ਹੈ । ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਉੱਥੇ ਪਹੁੰਚ ਗਏ ਅਤੇ ਸਰਕਾਰੀ ਕੀਮਤ ‘ਤੇ ਰੇਤਾ ਚੁੱਕ ਰਹੇ ਸਨ ਅਤੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਵੀ ਕਰ ਰਹੇ ਸਨ।