ਪਟਿਆਲਾ ‘ਚ 17 ਸਾਲਾ ਨੌਜਵਾਨ ਦਾ ਕ.ਤ.ਲ

29 ਦਸੰਬਰ 2025: ਪਟਿਆਲਾ ਤੋਂ ਇਸ ਵੇਲੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਪਟਿਆਲਾ ‘ਚ 17 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ| ਉਥੇ ਹੀ ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦੀ ਵੀਰ ਸਿੰਘ ਉਰਫ ਵੀਰੂ ਵੱਜੋਂ ਪਛਾਣ ਹੋਈ ਹੈ, ਜੋ ਕਿ ਨਾਈ ਦਾ ਕੰਮ ਕਰਦਾ ਸੀ ਅਤੇ ਦਸਵੀਂ ਕਲਾਸ ਵਿੱਚ ਪੜ੍ਹਦਾ ਸੀ ਅਤੇ ਸੰਜੇ ਕਲੋਨੀ ਪਟਿਆਲਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਦੇ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਵੀਰੂ ਪਾਰਟੀ ‘ਤੇ ਗਿਆ ਸੀ, ਉਥੇ ਹੀ ਪਰਿਵਾਰਿਕ ਮੈਂਬਰਾਂ ਦੇ ਦੁਆਰਾ ਦਿੱਤੀ ਜਾਣਕਾਰੀ ਦੇ ਮੁਤਾਬਕ ਰਾਤ ਵੀਰੂ ਆਪਣੇ ਦੋਸਤਾਂ ਦੇ ਨਾਲ ਪਾਰਟੀ ਕਰਨ ਗਿਆ ਸੀ |

ਪਰਿਵਾਰਿਕ ਮੈਂਬਰਾਂ ਨੇ ਦੋਸਤਾਂ ’ਤੇ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਸਦੇ ਦੋਸਤ ਘਰ ਬੈਠੇ ਨੂੰ ਆਪਣੇ ਨਾਲ ਲੈ ਕੇ ਗਏ ਸੀ ਉਸ ਤੋਂ ਬਾਅਦ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਕਤਲ ਹੋਣ ਮਗਰੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਬੱਚੇ ਦੀ ਲਾਸ਼ ਰਜਿੰਦਰਾ ਹਸਪਤਾਲ ’ਚ ਪਈ ਹੈ।ਫਿਲਹਾਲ ਪੁਲਿਸ ਦੁਆਰਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read More: Patiala News: ਤਿੰਨ ਸਕੇ ਭਰਾਵਾਂ ਦੀ ਮੌ.ਤ ,ਇਲਾਕੇ ‘ਚ ਮਚੀ ਹਫੜਾ-ਦਫੜੀ

ਵਿਦੇਸ਼

Scroll to Top