Site icon TheUnmute.com

IND v NZ, 1st T20 : ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 165 ਦੌੜਾਂ ਦਾ ਟੀਚਾ

india and newziland

ਚੰਡੀਗੜ੍ਹ 17 ਨਵੰਬਰ 2021 : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦਾ ਪਹਿਲਾ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਮੈਚ ‘ਚ ਰੋਹਿਤ ਸ਼ਰਮਾ ਨੇ ਨੌਜਵਾਨ ਖਿਡਾਰੀ ਵੈਂਕਟੇਸ਼ ਅਈਅਰ ਨੂੰ ਮੌਕਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ ਮਾਰਟਿਨ ਗੁਪਟਿਲ ਅਤੇ ਮਾਰਕ ਚੈਪਮੈਨ ਦੇ ਅਰਧ ਸੈਂਕੜਿਆਂ ਦੀ ਬਦੌਲਤ 20 ਓਵਰਾਂ ਵਿੱਚ 164 ਦੌੜਾਂ ਹੀ ਬਣਾ ਸਕੀ। ਭਾਰਤ ਨੂੰ ਜਿੱਤ ਲਈ 165 ਦੌੜਾਂ ਦੀ ਲੋੜ ਹੈ।

Exit mobile version