July 2, 2024 7:07 pm
Bhago majra

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੇ ਕਤਲ ਕੇਸ ‘ਚ 2 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਮੋਹਾਲੀ 27 ਜੁਲਾਈ 2023: ਕੁਝ ਦਿਨ ਪਹਿਲਾਂ ਮੋਹਾਲੀ ਦੇ ਪਿੰਡ ਭਾਗੋਮਾਜਰਾ (Bhago majra) ਦੀ ਸਰਪੰਚ ਕਲੋਨੀ ਵਿੱਚ ਗੋਲੀਬਾਰੀ ਦੌਰਾਨ ਹਰਿਆਣਾ ਦੇ ਭਿਵਾਨੀ ਦੇ ਅਨੁਜ ਨਾਮਕ ਨੌਜਵਾਨ ਦੀ ਮੌਤ ਹੋ ਗਈ ਸੀ ਜੋ ਕਿ ਚੰਡੀਗੜ੍ਹ ਯੂਨੀਵਰਿਸਟੀ ਦਾ ਵਿਦਿਆਰਥੀ ਸੀ | ਜਦੋਂਕਿ ਇੱਕ ਹੋਰ ਜ਼ਖ਼ਮੀ ਹੋ ਗਿਆ ਸੀ।

ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਿਸ ਸਬੰਧੀ ਅੱਜ ਐਸ.ਐਸ.ਪੀ ਮੋਹਾਲੀ ਐਸਐਸਪੀ ਸੰਦੀਪ ਗਰਗ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਜਿਸ ਵਿੱਚ ਮੁਲਜ਼ਮਾਂ ਦੀ ਪਛਾਣ ਉਜਵਲ ਭਾਰਦਵਾਜ ਵਾਸੀ ਹਰਿਆਣਾ ਅਤੇ ਕਮਲਦੀਪ ਸਿੰਘ ਵਾਸੀ ਹਿਸਾਰ ਵਜੋਂ ਹੋਈ ਹੈ। ਗ੍ਰਿਫ਼ਤਾਰੀ ਦੌਰਾਨ ਮੁਲਜ਼ਮਾਂ ਕੋਲੋਂ 2 ਪਿਸਤੌਲ 32 ਬੋਰ, ਜਿੰਦਾ ਰੌਂਦ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ।