ਚੰਡੀਗੜ੍ਹ 17 ਅਗਸਤ 2022: ਬੀਤੇ ਦਿਨ ਅੰਮ੍ਰਿਤਸਰ (Amritsar) ਦੇ ਰਣਜੀਤ ਐਵੇਨਿਊ ਇਲਾਕੇ ’ਚ ਪੁਲਿਸ ਦੇ ਸੀਆਈਏ ਸਟਾਫ਼ ਦੇ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਵਿਸਫੋਟਕ ਸਮੱਗਰੀ ਰੱਖਣ ਦਾ ਮਾਮਲਾ ਸਾਹਮਣੇ ਆਇਆ ਸੀ | ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੁਲਿਸ ਨੇ ਵਿਸਫੋਟਕ ਸਮੱਗਰੀ ਫਿੱਟ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜਮਾ ਨੂੰ ਦਿੱਲੀ ਤੋਂ ਉਡਾਣ ਰਾਹੀਂ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਜਿਲ੍ਹਾ ਤਰਨਤਾਰਨ ਦੇ ਪੱਟੀ ਨਾਲ ਸਬੰਧਤ ਹਨ। ਇਸਦੇ ਨਾਲ ਹੀ ਖ਼ਬਰ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ ਭੱਜਣ ਦੀ ਫ਼ਿਰਾਕ ‘ਚ ਸਨ |