ਚੰਡੀਗੜ੍ਹ, 16 ਮਾਰਚ 2023: ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ‘ਚ ਵੀਰਵਾਰ ਨੂੰ ਫੌਜ ਦਾ ਚੀਤਾ ਹੈਲੀਕਾਪਟਰ (Cheetah helicopter) ਹਾਦਸਾਗ੍ਰਸਤ ਹੋ ਗਿਆ। ਪੱਛਮੀ ਕਾਮੇਂਗ ਜ਼ਿਲ੍ਹੇ ਦੇ ਐਸਪੀ ਬੀਆਰ ਬੋਮਰੇਡੀ ਨੇ ਦੱਸਿਆ ਕਿ ਹੈਲੀਕਾਪਟਰ ਹਾਦਸੇ ਵਿੱਚ ਦੋਵੇਂ ਦੇ 2 ਪਾਇਲਟ ਸ਼ਹੀਦ ਹੋ ਗਏ ਹਨ |
ਸ਼ਹੀਦ ਪਾਇਲਟਾਂ ਦੀ ਪਛਾਣ ਲੈਫਟੀਨੈਂਟ ਕਰਨਲ ਵੀਵੀਬੀ ਰੈੱਡੀ ਅਤੇ ਮੇਜਰ ਜਯੰਤ ਏ ਵਜੋਂ ਹੋਈ ਹੈ, ਉਨ੍ਹਾਂ ਦੀਆਂ ਲਾਸ਼ਾਂ ਹਾਦਸੇ ਵਾਲੀ ਥਾਂ ਤੋਂ ਬਰਾਮਦ ਕਰ ਲਈਆਂ ਗਈਆਂ ਹਨ। ਦੋਵਾਂ ਦੀਆਂ ਲਾਸ਼ਾਂ ਨੂੰ ਨੇੜੇ ਦੇ ਹਸਪਤਾਲ ਲਿਆਂਦਾ ਜਾ ਰਿਹਾ ਹੈ, ਜਿੱਥੇ ਅੰਤਿਮ ਕਾਰਵਾਈ ਕੀਤੀ ਜਾਵੇਗੀ। ਲਾਸ਼ਾਂ ਸ਼ਾਮ 4 ਵਜੇ ਦੇ ਕਰੀਬ ਮਿਲੀਆਂ। ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ।