Site icon TheUnmute.com

ਪੰਜਾਬ ਵਿੱਚ 2 ਕਰੋੜ 26 ਲੱਖ 80 ਹਜ਼ਾਰ 117 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ – ਸੋਨੀ

ਚੰਡੀਗੜ੍ਹ, 13 ਨਵੰਬਰ 2021 – ਸੂਬੇ ਭਰ ਵਿੱਚ 2 ਕਰੋੜ 26 ਲੱਖ 80 ਹਜ਼ਾਰ 117 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਲਗਵਾਈ ਹੈ, ਜਿਨ੍ਹਾਂ ਵਿਚੋਂ 1 ਕਰੋੜ 61 ਲੱਖ 9 ਹਜ਼ਾਰ 8 ਸੋ 68 ਵਿਅਕਤੀਆਂ ਤੇ ਪਹਿਲੀ ਡੋਜ਼ ਅਤੇ 65 ਲੱਖ 70 ਹਜ਼ਾਰ 249 ਵਿਅਕਤੀਆਂ ਨੇ ਦੂਸਰੀ ਡੋਜ਼ ਲਗਵਾਈ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਜਿਨਾਂ ਕੋਲ ਸਿਹਤ ਵਿਭਾਗ ਦਾ ਚਾਰਜ ਵੀ ਹੈ ਨੇ ਢਾਬ ਖਟੀਕਾਂ ਵਿਖੇ 2.63 ਕਰੋੜ ਰੁਪਏ ਦੇ ਖਰਚ ਨਾਲ ਜਨਾਨਾਂ ਹਸਪਤਾਲ ਦੀ ਨਵੀਂ ਬਣਾਈ ਗਈ ਬਿਲਡਿੰਗ ਦੇ ਉੁਦਘਾਟਨ ਉਪਰੰਤ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਇਹ ਹਸਪਤਾਲ 100 ਸਾਲ ਤੋਂ ਵੀ ਜ਼ਿਆਦਾ ਪੁਰਾਣਾ ਹਸਪਤਾਲ ਹੈ ਅਤੇ ਅੰਗਰੇਜ਼ੀ ਰਾਜ ਸਮੇਂ ਇਸ ਨੂੰ ‘‘ਪ੍ਰਿੰਸਸ ਆਫ਼ ਵੇਲਜ਼’’ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਉਨਾਂ ਦੱਸਿਆ ਕਿ ਆਜਾਦੀ ਤੋਂ ਬਾਅਦ ਵੀ ਇਹ ਹਸਪਤਾਲ ਪੂਰੇ ਸ਼ਹਿਰ ਵਾਸੀਆਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਜਨਾਨਾਂ ਹਸਪਤਾਲ ਦੇ ਤੌਰ ਤੇ ਜਾਣਿਆ ਜਾਂਦਾ ਰਿਹਾ। ਪਰੰਤੂ ਪਿਛਲੇ 15 ਸਾਲ ਸਾਲਾਂ ਤੋਂ ਇਸ ਹਸਪਤਾਲ ਨੂੰ ਅਣਦੇਖਿÇਆ ਕਰ ਦਿਤਾ ਗਿਆ।

ਸੋਨੀ ਨੇ ਦੱਸਿਆ ਕਿ ਹੁਣ ਇਸ ਹਸਪਤਾਲ ਨੂੰ 30 ਬੈਡਾਂ ਵਾਲਾ ਇਸ ਆਧੁਨਿਕ ਹਸਪਤਾਲ ਬਣਾਇਆ ਗਿਆ ਹੈ। ਇਸ ਹਸਪਤਾਲ ਵਿੱਚ 24 ਘੰਟੇ ਅਮਰੰਜੈਂਸੀ ਸੇਵਾਵਾਂ, ਜਣੇਪਾ ਸੇਵਾਵਾਂ, ਸਜੇਰੀਅਨ, ਬੱਚੇਦਾਨੀ ਦੇ ਆਪਰੇਸ਼ਨ, ਗਾਇਨੀ ਓ.ਪੀ.ਡੀ., ਮੇਜਰ ਅਤੇ ਮਾਈਨਰ ਆਪਰੇਸ਼ਨ ਬੱਚਿਆਂ ਦੇ ਮਾਹਰ ਡਾਕਟਰ, ਡੈਂਟਲ ਸੇਵਾਵਾਂ, ਐਕਸਰੇ, ਲੈਬ ਸਹੂਲਤਾਂ, ਟੀਕਾਕਰਨ ਸੇਵਾਵਾਂ, ਇੰਨਡੋਰ ਅਤੇ ਆਉਟਡੋਰ ਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਹਸਪਤਾਲ ਵਿਸ਼ੇਸ਼ ਤੋਰ ਤੇ 108 ਐਂਬੂਲੈਸ ਨੂੰ ਅਟੈਚ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ ਅੱਜ ਰਸਮੀ ਤੌਰ ਤੇ ਲੋਕਾਂ ਦੇ ਸੇਵਾ ਵਿਚ ਇਸ ਹਸਪਤਾਲ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਇਸ ਹਸਪਤਾਲ ਵਿੱਚ ਡਾਕਟਰਾਂ ਦੀਆਂ ਸਾਰੀਆਂ ਆਸਾਮੀਆਂ ਭਰ ਦਿੱਤੀਆਂ ਗਈਆਂ ਹਨ।

ਸੋਨੀ ਨੇ ਦੱਸਿਆ ਕਿ ਇਸ ਹਸਪਤਾਲ ਦੇ ਬਣਨ ਨਾਲ ਸ਼ਹਿਰਵਾਸੀਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਉਨਾਂ ਨੂੰ ਆਪਣੇ ਇਲਾਜ ਲਈ ਦੂਰ ਦਰਾਡੇ ਨਹੀਂ ਜਾਣਾ ਪਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ ਡੇਂਗੂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਬੱਚਿਆਂ ਦਾ ਟੀਕਾਕਰਨ ਵੀ ਮੁਫ਼ਤ ਹੁੰਦਾ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਕੋਰੋਨਾਂ ਮਹਾਂਮਾਰੀ ਦੌਰਾਨ ਵੀ ਇਸ ਹਸਪਤਾਲ ਵਿੱਚ ਕੋਰੋਨਾ ਦੇ ਟੈਸਟ ਕੀਤੇ ਜਾਂਦੇ ਰਹੇ ਹਨ। ਅਤੇ ਹੁਣ ਇਸ ਹਸਪਤਾਲ ਵਿੱਚ ਕੋਰੋਨਾ ਦੇ ਟੀਕੇ ਲਗਾਏ ਜਾ ਰਹੇ ਹਨ। ।

ਪ੍ਰੈਸ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾਂ ਦੇ ਕੁੱਝ ਕੇਸ ਜਿਆਦਾ ਸਾਹਮਣੇ ਆਏ ਹਨ। ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨਾਂ ਲੋਕਾਂ ਨੇ ਕੋਰੋਨਾ ਦੇ ਟੀਕੇ ਨਹੀਂ ਲਗਾਵਾਏ ਉਹ ਟੀਕਾ ਜ਼ਰੂਰ ਲਗਾਉਣ ਤਾਂ ਹੀ ਅਸੀਂ ਇਸ ਕੋਰੋਨਾ ਮਹਾਂਮਾਰੀ ਤੋਂ ਬੱਚ ਸਕਦੇ ਹਨ। ਉਨਾਂ ਕਿਹਾ ਕਿ ਕੋਰੋਨਾ ਦੀ ਦੂਜੀ ਡੋਜ਼ ਰਾਜ ਵਿੱਚ ਕੇਵਲ 32 ਫੀਸਦੀ ਲੋਕਾਂ ਵਲੋਂ ਲਗਾਈ ਗਈ ਹੈ ਅਤੇ ਲੋਕਾਂ ਨੂੰ ਦੂਸਰੀ ਡੋਜ਼ ਵੀ ਖੁਦ ਅੱਗੇ ਆ ਕੇ ਲਗਾਵਾਉਣੀ ਚਾਹੀਦੀ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਵਿੱਚ 71 ਹਜ਼ਾਰ ਦੇ ਕਰੀਬ ਡੇਗੂ ਦੇ ਟੈਸਟ ਕੀਤੇ ਗਏ ਹਨ, ਜਿਨਾਂ ਵਿਚੋਂ 21 ਹਜ਼ਾਰ ਦੇ ਕਰੀਬ ਪਾਜੀਟਿਵ ਆਏ ਹਨ ਅਤੇ 70 ਦੇ ਕਰੀਬ ਵਿਅਕਤੀਆਂ ਦੀ ਮੌਤ ਹੋਈ ਹੈ। ਸ੍ਰੀ ਸੋਨੀ ਨੇ ਦੱÇਸਆ ਕਿ ਰਾਜ ਭਰ ਦੇ 40 ਲੈਬਾਰਟਰੀਆਂ ਵਿੱਚ ਡੇਂਗੂ ਦੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ ਅਤੇ ਪ੍ਰਾਇਵੇਟ ਲੈਬਾਰਟਰੀ ਦੇ ਡੇਂਗੂ ਟੈਸਟ ਦੀ ਕੀਮਤ 600 ਰੁਪਏ ਫਿਕਸ ਕੀਤੀ ਗਈ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਡਾਕਟਰਾਂ ਦੀਆਂ ਆਸਾਮੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸ ਵੇਲੇ 800 ਦੇ ਕਰੀਬ ਪੈਰਾਮੈਡੀਕਲ ਸਟਾਫ ਦੀ ਭਰਤੀ ਚਲ ਰਹੀ ਹੈ।

ਇਸ ਮੌਕੇ ਨਗਰ ਨਿਗਮ ਦੇ ਮੇਅਰ ਸ: ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਨਗਰ ਨਿਗਮ ਸ: ਮਲਵਿੰਦਰ ਸਿੰਘ ਜੱਗੀ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਰੁਣ ਪੱਪਲ, ਚੇਅਰਮੈਨ ਸ੍ਰੀ ਮਹੇਸ਼ ਖੰਨਾ, ਕੌਂਸਲਰ ਵਿਕਾਸ ਸੋਨੀ, ਗੁਰਦੇਵ ਸਿੰਘ ਦਾਰਾ, ਸ: ਪਰਮਜੀਤ ਸਿੰਘ ਚੋਪੜਾ, ਸ੍ਰੀ ਸੁਰਿੰਦਰ ਛਿੰਦਾ, ਸ: ਸਰਬਜੀਤ ਸਿੰਘ ਲਾਟੀ, ਸ੍ਰੀ ਪਰਮਜੀਤ ਸਿੰਘ ਬੱਤਰਾ, ਸ੍ਰੀ ਸੁਨੀਲ ਕੌਂਟੀ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Exit mobile version