Site icon TheUnmute.com

Haryana: ਹਰਿਆਣਾ ਦੇ ਪਿੰਡਾਂ ‘ਚ 2 ਲੱਖ ਲੋਕਾਂ ਨੂੰ ਮਿਲਣਗੇ 100-100 ਗਜ਼ ਦੇ ਪਲਾਟ

Haryana

ਚੰਡੀਗੜ੍ਹ, 8 ਨਵੰਬਰ 2024: ਹਰਿਆਣਾ (Haryana) ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਛੇਤੀ ਹੀ ਪਿੰਡਾਂ ਦੇ ਅੰਦਰ 2 ਲੱਖ ਲੋਕਾਂ ਨੂੰ 100-100 ਗਜ਼ ਦੇ ਪਲਾਟ ਦਿੱਤੇ ਜਾਣਗੇ। ਇਸ ਦੇ ਨਾਲ ਹੀ ਇਨ੍ਹਾਂ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਹਾਊਸਿੰਗ ਫਾਰ ਆਲ ਵਿਭਾਗ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ ਹੈ। ਇਸ ਮੌਕੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਵਿਪੁਲ ਗੋਇਲ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰਾਂ (Haryana) ਦੀ ਤਰਜ਼ ‘ਤੇ ਸਾਰੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਵਿਕਸਤ ਕਾਲੋਨੀਆਂ ‘ਚ 100-100 ਗਜ਼ ਦੇ ਪਲਾਟ ਦਿੱਤੇ ਜਾਣਗੇ, ਜਿਸ ‘ਚ ਸਾਰੀਆਂ ਭੌਤਿਕ ਸਹੂਲਤਾਂ ਜਿਵੇਂ ਕਿ ਪੱਕੀਆਂ ਸੜਕਾਂ, ਬਿਜਲੀ, ਪੀਣ ਵਾਲਾ ਸਾਫ਼ ਪਾਣੀ, ਸਟਰੀਟ ਲਾਈਟਾਂ, ਸੂਰਜੀ ਊਰਜਾ, ਪਾਰਕ ਅਤੇ ਖੁੱਲ੍ਹੇ ਹਰੀ ਥਾਂ ਉਪਲਬੱਧ ਹੋਵੇਗੀ।

ਇਸ ਬੈਠਕ ‘ਚ ਫੈਸਲਾ ਕੀਤਾ ਹੈ ਕਿ ਪਹਿਲੇ ਪੜਾਅ ‘ਚ 8 ਜ਼ਿਲ੍ਹਿਆਂ ‘ਚ ਪ੍ਰਾਈਵੇਟ ਡਿਵੈਲਪਰਾਂ ਵੱਲੋਂ ਈਡਬਲਿਊਐਸ ਸ਼੍ਰੇਣੀ ਲਈ ਬਣਾਏ 6618 ਫਲੈਟ ਵੀ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਫਲੈਟ ਲੈਣ ਲਈ ਰਜਿਸਟਰਡ ਬਿਨੈਕਾਰਾਂ ਨੂੰ ਛੇਤੀ ਹੀ ਅਲਾਟ ਕੀਤੇ ਜਾਣਗੇ।

ਸੀਐੱਮ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਜਿਨ੍ਹਾਂ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 14 ਸ਼ਹਿਰਾਂ ‘ਚ ਪਲਾਟ ਅਲਾਟ ਕੀਤੇ ਗਏ ਹਨ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਜੋੜ ਕੇ ਮਕਾਨ ਬਣਾਉਣ ਲਈ 2.50 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਇਨ੍ਹਾਂ 14 ਸ਼ਹਿਰਾਂ ‘ਚ ਲਗਭਗ 170 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੰਮ ਛੇਤੀ ਸ਼ੁਰੂ ਕੀਤੇ ਜਾਣਗੇ। ਇਸ ਕੰਮ ਲਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਵੱਲੋਂ ਅਨੁਮਾਨ ਤਿਆਰ ਕੀਤੇ ਗਏ ਹਨ।

ਉਨ੍ਹਾਂ ਨੇ ਦੱਸਿਆ ਗਿਆ ਕਿ ਸੈਕਟਰ 23 ਜਗਾਧਰੀ ‘ਚ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ 2000 ਲਾਭਪਾਤਰੀਆਂ ਨੂੰ ਮਕਾਨਾਂ ਦੀ ਉਸਾਰੀ ਸ਼ੁਰੂ ਕਰਨ ਲਈ ਪਲਾਟ ਦੇ ਕਬਜੇ ਦਿੱਤੇ ਜਾਣਗੇ।

Exit mobile version