punjab breaking news

ਚੰਡੀਗੜ੍ਹ ਭਾਜਪਾ ਦਫ਼ਤਰ ਧ.ਮਾ.ਕੇ ਦੇ ਮਾਮਲੇ ‘ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 12 ਅਪ੍ਰੈਲ 2026: ਪੰਜਾਬ ਪੁਲਿਸ ਨੇ ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕੇ ਦੇ ਮਾਮਲੇ ‘ਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਹਨ। ਮੁਲਜ਼ਮ ‘ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ ਹਥਿਆਰ ਰੱਖਣ ਦਾ ਦੋਸ਼ ਲੱਗਾ ਹੈ। ਪੁਲਿਸ ਛੇਤੀ ਹੀ ਇਸ ਮਾਮਲੇ ‘ਚ ਸੱਚਾਈ ਦਾ ਖੁਲਾਸਾ ਕਰ ਸਕਦੀ।

ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਨਵਦੀਪ ਅਤੇ ਹਰਦੀਪ ਵਜੋਂ ਹੋਈ ਹੈ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਗ੍ਰਨੇਡ ਪ੍ਰਾਪਤ ਕਰਨ ਅਤੇ ਪੈਸੇ ਵੰਡਣ ‘ਚ ਭੂਮਿਕਾ ਨਿਭਾਈ ਸੀ। ਪੁਲਿਸ ਹੁਣ ਉਨ੍ਹਾਂ ਥਾਵਾਂ ਦੀ ਜਾਂਚ ਕਰ ਰਹੀ ਹੈ ਜਿੱਥੇ ਉਨ੍ਹਾਂ ਨੇ ਅਪਰਾਧ ਕੀਤੇ ਸਨ।

Read More: ਮੋਹਾਲੀ ਅਦਾਲਤ ਨੂੰ ਬੰ.ਬ ਨਾਲ ਉਡਾਉਣ ਧਮਕੀ ਮਿਲੀ, ਪੁਲਿਸ ਨੇ ਕੰਪਲੈਕਸ ਖਾਲੀ ਕਰਵਾਇਆ

ਵਿਦੇਸ਼

Scroll to Top