ਚੰਡੀਗੜ੍ਹ 20 ਜੁਲਾਈ 2022: ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਨੇੜੇ ਪੰਜਾਬ ਪੁਲਿਸ (Punjab Police) ਅਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ ‘ਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧਤ ਪੰਜਾਬ ਦੇ ਲੋੜੀਂਦੇ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਮਾਰੇ ਗਏ ਹਨ।
| ਇਸਦੇ ਨਾਲ ਹੀ ਪੁਲਿਸ ਦਰਮਿਆਨ ਚੱਲ ਰਹੇ ਮੁਕਾਬਲੇ ਦੌਰਾਨ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਘਟਨਾ ਸਥਾਨ ‘ਤੇ ਪਹੁੰਚੇ ਹਨ । ਜੋ ਕਿ ਖ਼ੁਦ ਇਸ ਆਪਰੇਸ਼ਨ ਦੀ ਅਗਵਾਈ ਕਰ ਰਹੇ ਹਨ। ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮੁੱਠਭੇੜ ‘ਚ ਜ਼ਖ਼ਮੀ ਹੋਏ ਤਿੰਨ ਪੁਲਿਸ ਅਧਿਕਾਰੀਆਂ ਨੂੰ ਇਲਾਜ ਲਈ ਸਥਾਨਕ ਅਮਨਦੀਪ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਪੰਜਾਬ ਪੁਲਿਸ ਅਤੇ ਇਨ੍ਹਾਂ ਦੋਵਾਂ ਗੈਂਗਸਟਰਾਂ ਵਿਚਕਾਰ ਇਹ ਮੁਕਾਬਲਾ 5 ਘੰਟੇ ਤੱਕ ਚੱਲਿਆ |
ਪੰਜਾਬ ਪੁਲਿਸ ਨੂੰ ਗੁਪਤ ਸੂਚਨਾ ਮਿਲਣਾ ‘ਤੇ ਪਿੰਡ ਵਿੱਚ ਆਉਣ-ਜਾਣ ਵਾਲੇ ਸਾਰੇ ਰਸਤੇ ਘੇਰ ਲਏ ਸਨ ਅਤੇ ਦੋਵਾਂ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ । ਇਨ੍ਹਾਂ ਗੈਂਗਸਟਰਾਂ ਵਿਚ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਸ਼ਾਮਲ ਹਨ। ਇਹ ਇਥੇ ਪਿੰਡ ਤੋਂ ਬਾਹਰ ਲੁਕੇ ਹੋਏ ਸਨ |