ਚੰਡੀਗੜ੍ਹ, 08 ਜੁਲਾਈ 2025: ਪੰਜਾਬ ਸਰਕਾਰ ਵੱਲੋਂ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ (ਬੈਕਫਿੰਕੋ) ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਗੈਰ-ਸਰਕਾਰੀ ਡਾਇਰੈਕਟਰਾਂ ਵਜੋਂ ਨਿਯੁਕਤ ਕੀਤੇ ਗਏ ਦਿਨੇਸ਼ ਕੁਮਾਰ ਅਤੇ ਜਸਵੀਰ ਸਿੰਘ ਨੇ ਅੱਜ ਬੈਕਫਿੰਕੋ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਦੀ ਮੌਜੂਦਗੀ ‘ਚ ਅਹੁਦਾ ਸੰਭਾਲਿਆ।
ਇਸ ਮੌਕੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਕਾਰਜਕਾਰੀ ਡਾਇਰੈਕਟਰ, ਬੈਕਫਿੰਕੋ, ਜੀ.ਐਸ. ਸਹੋਤਾ, ਆਈ.ਏ.ਐਸ., ਵਿਕਾਸ ਸੈਣੀ, ਚੇਅਰਮੈਨ, ਮਾਰਕੀਟ ਕਮੇਟੀ ਪਠਾਨਕੋਟ, ਅਨਿਲ ਮਹਾਜਨ, ਮੈਂਬਰ, ਪੰਜਾਬ ਵਪਾਰੀ ਮੰਡਲ ਕਮਿਸ਼ਨ ਅਤੇ ਹੋਰ ਪਤਵੰਤੇ ਹਾਜ਼ਰ ਸਨ।
Read More: ਕੈਬਿਨਟ ਮੰਤਰੀ ਸੰਜੀਵ ਅਰੋੜਾ ਨੇ ਸੰਭਾਲਿਆ ਅਹੁਦਾ, 3 ਵਿਭਾਗਾਂ ਦੀ ਮਿਲੀ ਜ਼ਿੰਮੇਵਾਰੀ