Amritsar news

ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਮਾਡਿਊਲ ਦੇ 2 ਕਾਰਕੁਨ 5 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ / ਅੰਮ੍ਰਿਤਸਰ, 23 ਮਾਰਚ 2026: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ | ਪੁਲਿਸ ਵੱਲੋਂ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਮਨਿੰਦਰ ਸਿੰਘ (ਖੱਟਰਾਏ ਖੁਰਦ) ਅਤੇ ਗੁਰਜੰਟ ਸਿੰਘ (ਫਿਰਵਾੜੀਆ) ਵਜੋਂ ਹੋਈ ਹੈ |

ਪੰਜਾਬ ਪੁਲਿਸ ਮੁਤਾਬਕ ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਕੋਲਨ ਖੇਪਾਂ ਲਿਆਉਣ-ਲਿਜਾਣ ਲਈ ਵਰਤੀ ਜਾ ਰਹ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140) ਜ਼ਬਤ ਕੀਤੀ ਹੈ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਸਪਲਾਈ ਕਰਨ ਵਾਲੇ ਵਿਦੇਸ਼ੀ ਹੈਂਡਲਰ ਦੇ ਸੰਪਰਕ ‘ਚ ਸਨ। ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਇੱਕ ਵਿਦੇਸ਼ੀ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸੰਪਰਕ ‘ਚ ਹੈ ਅਤੇ ਮਨਿੰਦਰ ਸਿੰਘ ਅਤੇ ਗੁਰਜੰਟ ਸਿੰਘ, ਦੀ ਮੱਦਦ ਨਾਲ ਪੰਜਾਬ ‘ਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਹਨ।

ਪੁਲਿਸ ਮੁਤਾਬਕ ਦੋਵਾਂ ਮੁਲਜ਼ਮ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਕਿਸੇ ਹੋਰ ਪਾਰਟੀ ਤੱਕ ਪਹੁੰਚਾਉਣ ਲਈ ਆਈ-20 ਕਾਰ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਦੇ ਪਿੰਡ ਧਾਰੀਵਾਲ ਆ ਰਹੇ ਹਨ। ਪੁਲਿਸ ਨੇ ਨਾਕੇ ਲਗਾਏ ਅਤੇ ਦੋਵਾਂ ਦੇ ਕਬਜ਼ੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸੰਬਧੀ ਹੋਰ ਜਾਂਚ ਜਾਰੀ ਹੈ।

Read More: ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਵਿਦੇਸ਼

Scroll to Top