Site icon TheUnmute.com

ਲੁਧਿਆਣਾ ਕੋਰਟ ਬੰਬ ਬਲਾਸਟ ‘ਚ ਸ਼ਾਮਲ 2 ਵਿਅਕਤੀ ਨਸ਼ਾ ਤਸਕਰੀ ‘ਚ ਗ੍ਰਿਫਤਾਰ

ਲੁਧਿਆਣਾ ਕੋਰਟ ਬੰਬ ਬਲਾਸਟ

ਅੰਮ੍ਰਿਤਸਰ 25 ਜੁਲਾਈ 2022: ਲੁਧਿਆਣਾ ਕੋਰਟ ਕੰਪਲੈਕਸ ‘ਚ ਬੰਬ ਬਲਾਸਟ ਮਾਮਲੇ ‘ਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਪਿਛਲੇ ਕੁਝ ਮਹੀਨੇ ਪਹਿਲਾਂ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਬੰਬ ਬਲਾਸਟ ਮਾਮਲੇ ‘ਚ 2 ਵਿਅਕਤੀਆਂ ਨੂੰ ਨਸ਼ਾ ਤਸਕਰੀ ਕਰਦੇ ਅੰਮ੍ਰਿਤਸਰ ਐਸਟੀਐਫ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ |

ਇਸ ਸੰਬੰਧੀ ਜਾਂਚ ਅਧਿਕਾਰੀਆਂ ਰਸ਼ਪਾਲ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 10 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਵਿਚੋਂ ਕਿ ਸੁਰਮੁਖ ਸਿੰਘ ਸਮੂ ਅਤੇ ਦਿਲਬਾਗ ਸਿੰਘ ਬਗੋ ਨਾਮ ਦੇ ਵਿਅਕਤੀ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਲੁਧਿਆਣਾ ਕੋਰਟ ਕੰਪਲੈਕਸ ਬੰਬ ਬਲਾਸਟ ‘ਚ ਉਨ੍ਹਾਂ ਦਾ ਵੀ ਹੱਥ ਸੀ |

ਇਸਦੇ ਨਾਲ ਹੀ ਖੁਲਾਸਾ ਹੋਇਆ ਹੈ ਕਿ ਸੁਰਮੁਖ ਸਿੰਘ ਸਮੂ ਨੇ ਪਾਕਿਸਤਾਨ ਆਈ.ਐਸ.ਆਈ ਏਜੰਟ ਨਾਲ ਮਿਲ ਕੇ IED ਪਾਕਿਸਤਾਨ ਤੋਂ ਮੰਗਵਾਈ ਸੀ ਅਤੇ ਦਿਲਬਾਗ ਸਿੰਘ ਬੱਗੋ ਅਤੇ ਉਸਦਾ ਇੱਕ ਸਾਥੀ ਉਸ ਵਲੋਂ IED ਨੂੰ ਲੁਧਿਆਣਾ ਵਿਖੇ ਪਹੁੰਚਾ ਕੇ ਆਏ ਸਨ | ਲੁਧਿਆਣਾ ਬੰਬ ਬਲਾਸਟ ਮਾਮਲੇ ਦੀ ਤਫਤੀਸ਼ N.I.A ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਮੁਕੱਦਮੇ ਵਿਚ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਲੁਧਿਆਣਾ ਬੰਬ ਬ੍ਲਾਸ੍ਟ ਮਾਮਲੇ ‘ਚ ਸ਼ਾਮਲ ਹੋਣ ਬਾਰੇ ਖ਼ੁਲਾਸਾ ਹੋਇਆ ਹੈ |

ਇਸ ਦੇ ਨਾਲ ਹੀ ਐੱਸ ਟੀ ਐੱਫ ਬਾਰਡਰ ਰੇਂਜ ਅੰਮ੍ਰਿਤਸਰ ਦੇ ਅਧਿਕਾਰੀਆਂ ਰਸ਼ਪਾਲ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਸੁਰਮੁਖ ਸਿੰਘ ਸਮੂਹ ਜਿੱਥੇ ਹੈਰੋਇਨ ਤਸਕਰੀ ਮਾਮਲੇ ‘ਚ ਨਾਮਜ਼ਦ ਹੋਇਆ ਹੈ ਉੱਥੇ ਹੀ ਇਹ ਆਈਐਸਆਈ ਦੇ ਏਜੰਟਾਂ ਨਾਲ ਮਿਲ ਕੇ ਪੰਜਾਬ ਦਾ ਨੈੱਟਵਰਕ ਢਹਿ ਢੇਰੀ ਕਰਨ ‘ਚ ਵੀ ਇਸ ਦਾ ਹੱਥ ਹੈ | ਇਸਦੇ ਨਾਲ ਹੀ ਅੰਮ੍ਰਿਤਸਰ ਐਸਟੀਐਫ ਪੁਲਿਸ ਵੱਲੋਂ 10 ਦੇ ਕਰੀਬ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲ ਕੁੱਲ ਪੰਜ ਕਿੱਲੋ ਹੈਰੋਇਨ ਬਰਾਮਦ ਹੋਈ ਹੈ ਦੋ ਪਾਕਿਸਤਾਨੀ ਸਿੰਮ ਬਰਾਮਦ ਹੋਈਆਂ ਹਨ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ |

ਗ੍ਰਿਫਤਾਰ ਇਨ੍ਹਾਂ 10 ਦੋਸ਼ੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਸੁਖਵਿੰਦਰ ਸਿੰਘ ਉਰਫ ਭੋਲਾ, ਦਿਲਬਾਗ ਸਿੰਘ ਉਰਫ ਬੱਗਾ , ਸਰਬਜੀਤ ਸਿੰਘ ਉਰਫ ਸੱਬਾ, ਸੁਰਮੁੱਖ ਸਿੰਘ ਸਮੂ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ,ਰਿੰਕੂ ਕੁਮਾਰ ਉਰਫ ਲਾਡੋ, ਅਵਤਾਰ ਸਿੰਘ ,ਗੁਰਅਵਤਾਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ | ਜਿਨ੍ਹਾਂ ਵਿੱਚੋਂ ਕਿ ਸੁਰਮੁਖ ਸਿੰਘ ਸਮੂ ਅਤੇ ਦਿਲਬਾਗ ਸਿੰਘ ਬੱਗੂ ਲੁਧਿਆਣਾ ਬੰਬ ਬਲਾਸਟ ਮਾਮਲੇ ਵਿਚ ਵੀ ਸ਼ਾਮਲ ਹਨ | ਹੁਣ ਪੁਲਿਸ ਵੱਲੋਂ ਇਨ੍ਹਾਂ ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Exit mobile version