ਦਿੱਲੀ, 17 ਜੂਨ 2026: ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਪੱਛਮੀ ਵਿਹਾਰ ‘ਚ ਪੰਜਾਬੀ ਗਾਇਕ ਗੁਰੂ ਰੰਧਾਵਾ ਦੀ ਫਿਟਨੈਸ ਜਿੰਮ ‘ਤੇ ਅੰਨ੍ਹੇਵਾਹ ਗੋਲੀਬਾਰੀ ਦੇ ਮਾਮਲੇ ‘ਚ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੱਕੀਆਂ ਦੀ ਪਛਾਣ ਅਰਮਾਨ ਅਤੇ ਤੁਸ਼ਾਰ ਉਰਫ਼ ਤਾਸ਼ੂ ਉਰਫ਼ ਪਿੰਕੂ ਵਜੋਂ ਹੋਈ ਹੈ, ਜਿਨ੍ਹਾਂ ਨੂੰ ਬਹਾਦਰਗੜ੍ਹ, ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਵੇਂ ਸ਼ੱਕੀ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਅਨਿਲ ਪੰਡਿਤ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜੋ ਕਿ ਇਸ ਸਮੇਂ ਅਮਰੀਕਾ ਤੋਂ ਆਪਣਾ ਨੈੱਟਵਰਕ ਚਲਾਉਂਦਾ ਹੈ। ਗੁਰੂ ਰੰਧਾਵਾ ਦੀ ਸਲਮਾਨ ਖਾਨ ਨਾਲ ਨੇੜਤਾ ਨੂੰ ਹਮਲੇ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।
ਇਹ ਸਨਸਨੀਖੇਜ਼ ਘਟਨਾ 11 ਜੂਨ ਨੂੰ ਸਵੇਰੇ 4 ਵਜੇ ਦੇ ਕਰੀਬ ਵਾਪਰੀ। ਮੋਟਰਸਾਈਕਲ ‘ਤੇ ਸਵਾਰ ਨਕਾਬਪੋਸ਼ ਸ਼ੱਕੀਆਂ ਨੇ ਪੱਛਮੀ ਵਿਹਾਰ ਵਿੱਚ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਅਚਾਨਕ ਗੋਲੀਬਾਰੀ ਕਰ ਦਿੱਤੀ। ਹਮਲਾਵਰਾਂ ਨੇ ਕਈ ਗੋਲੀਆਂ ਚਲਾਈਆਂ, ਜਿਸ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਖੁਸ਼ਕਿਸਮਤੀ ਨਾਲ, ਕਿਉਂਕਿ ਸਵੇਰ ਹੋਣ ਕਰਕੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਣ ਤੋਂ ਬਾਅਦ ਜਿਵੇਂ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਮੌਕੇ ਤੋਂ 7 ਖਾਲੀ ਕਾਰਤੂਸ ਬਰਾਮਦ ਹੋਏ।
Read More: ਬਿਰਿਆਨੀ 370 ਦੇ ਵਾਇਰਲ ਕਲਿੱਪ ਮਾਮਲੇ ‘ਚ ਕਾਮੇਡੀਅਨ ਪ੍ਰਨੀਤ ਮੋਰੇ ਨੇ ਮੰਗੀ ਮੁਆਫ਼ੀ




