Nangal city

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਮੁੜ ਬਹਾਲ ਕਰਨ ਲਈ 20.50 ਕਰੋੜ ਰੁਪਏ ਖਰਚੇ ਜਾਣਗੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ 01 ਅਗਸਤ 2024: ਪੰਜਾਬ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ (Nangal city) ਦੇ ਵਿਕਾਸ ‘ਤੇ 20.50 ਕਰੋੜ ਰੁਪਏ ਖਰਚ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਆਜ਼ਾਦ ਹਿੰਦੁਸਤਾਨ ‘ਚ ਵਿਕਸਿਤ ਕੀਤੇ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਨੂੰ ਛੇਤੀ ਹੀ ਬਹਾਲ ਕੀਤਾ ਜਾਵੇਗਾ ।

ਉਨ੍ਹਾਂ ਦੱਸਿਆ ਕਿ ਨੰਗਲ ਸ਼ਹਿਰ ਨੂੰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਵਿਕਸਿਤ ਕੀਤਾ ਸੀ | ਪਿਛਲੀਆਂ ਸਰਕਾਰਾਂ ਦੀਆਂ ਅਣਗਹਿਲੀਆਂ ਕਾਰਨ ਨੰਗਲ ਵਿਕਸਿਤ ਸ਼ਹਿਰ ਦੀ ਦਿੱਖ ਗੁਆ ਚੁੱਕਾ ਹੈ | ਉਨ੍ਹਾਂ ਕਿਹਾ ਕਿਹਾ ਮਾਨ ਸਰਕਾਰ ਇਸ ਨੰਗਲ ਨੂੰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ ਅਤੇ ਇਸਦੇ ਵਿਕਾਸ ਲਈ 20.50 ਕਰੋੜ ਰੁਪਏ ਖਰਚੇ ਜਾਣਗੇ | ਨੰਗਲ ਸ਼ਹਿਰ ਲਈ ਸਾਫ ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ ਲਈ 10 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ |

ਮੌਜੂਦਾ ਸਮੇਂ 2 ਐਮ.ਡੀ. ਨਹਿਰੀ ਪਾਣੀ ਦੀ ਸਪਲਾਈ ਨੰਗਲ ਨੂੰ ਕੀਤੀ ਜਾ ਰਹੀ ਹੈ, ਜਿਸ ਨੂੰ ਵਧਾ ਕੇ ਹੁਣ 5 ਐਮ.ਡੀ. ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਦੋ ਦਹਾਕਿਆਂ ਦੌਰਾਨ ਨੰਗਲ ਸ਼ਹਿਰ ‘ਚ ਪੈਦਾ ਹੋਣ ਵਾਲੀ ਪੀਣ ਵਾਲੇ ਪਾਣੀ ਦੀ ਮੰਗ ਨੂੰ ਪੂਰਾ ਕਰਨ ਦੀ ਸਮਰਥ ਹੈ। ਇਸਦੇ ਨਾਲ ਹੀ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਨੂੰ ਵੀ ਵਧਾ ਕੇ ਢਾਈ ਗੁਣਾ ਕੀਤਾ ਜਾ ਰਿਹਾ ਹੈਅਤੇ ਸ਼ਹਿਰ ‘ਚ 30 ਹਜ਼ਾਰ ਪੌਦੇ ਲਗਾਏ ਜਾ ਰਹੇ ਹਨ।

ਹਰਜੋਤ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ (Nangal city) ਦੇ ਸਰਕਾਰੀ ਕੰਨਿਆ ਸਕੂਲ ‘ਤੇ 5 ਕਰੋੜ ਰੁਪਏ ਖਰਚੇ ਜਾਣਗੇ | ਸਰਕਾਰੀ ਸਕੂਲ ਲੜਕੇ ‘ਚ ਸਮੀਵਿੰਗ ਪੂਲ ਬਣਾਉਣ ਲਈ 4.50 ਕਰੋੜ ਰੁਪਏ ਜਾਣਗੇ | ਇਸਦੇ ਨਾਲ ਹੀ ਜਲਫਾ ਮਾਤਾ ਮੰਦਿਰ ਦਾ 1 ਕਰੋੜ ਦੀ ਲਾਗਤ ਨਾਲ ਸੁੰਦਰੀਕਰਨ ਹੋਵੇਗਾ।

ਉਨ੍ਹਾਂ ਕਿਹਾ ਕਿ ਤਲਵਾੜਾ ਪਿੰਡ ‘ਚ ਸਥਾਪਤ ਕੀਤੇ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਨਾਲ ਜਵਾਹਰ ਮਾਰਕੀਟ, ਇੰਦਰਾ ਨਗਰ ‘ਚ ਸੀਵਰੇਜ ਦੀ ਸਮੱਸਿਆ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ ਅਤੇ ਰੇਲਵੇ ਰੋਡ ਦਾ ਸੀਵਰੇਜ ਦਾ ਚੱਲ ਰਿਹਾ ਕੰਮ ਛੇਤੀ ਮੁਕੰਮਲ ਹੋ ਜਾਵੇਗਾ। ਇਸਤੋਂ ਇਲਾਵਾ ਨੰਗਲ ‘ਚ ਬਹੁਤ ਛੇਤੀ ਇੱਕ ਵਿਸ਼ਵ ਪੱਧਰੀ ਅਜਾਇਬ ਘਰ ਬਣਾਇਆ ਜਾਵੇਗਾ |

Scroll to Top