Telangana

ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 11 ਵਜੇ ਤੱਕ 20.64 ਫੀਸਦੀ ਵੋਟਿੰਗ ਦਰਜ

ਚੰਡੀਗੜ੍ਹ, 30 ਨਵੰਬਰ 2023: ਤੇਲੰਗਾਨਾ (Telangana) ਦੀਆਂ 119 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਇਹ ਸ਼ਾਮ 5 ਵਜੇ ਤੱਕ ਜਾਰੀ ਰਹੇਗਾ। ਚੋਣ ਕਮਿਸ਼ਨ ਮੁਤਾਬਕ ਸਵੇਰੇ 11 ਵਜੇ ਤੱਕ 20.64 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਾਬਕਾ ਕ੍ਰਿਕਟਰ ਅਤੇ ਜੁਬਲੀ ਹਿਲਸ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਅਜ਼ਹਰੂਦੀਨ ਨੇ ਆਪਣੇ ਪਰਿਵਾਰ ਨਾਲ ਆਪਣੀ ਵੋਟ ਪਾਈ। ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਵੀ ਹੈਦਰਾਬਾਦ ਵਿੱਚ ਵੋਟ ਪਾਈ।

ਭਾਜਪਾ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈੱਡੀ, ਮੁੱਖ ਮੰਤਰੀ ਕੇਸੀਆਰ ਦੇ ਪੁੱਤਰ ਅਤੇ ਮੰਤਰੀ ਕੇਟੀਆਰ, ਧੀ ਕੇ ਕਵਿਤਾ ਨੇ ਵੀ ਬੰਜਾਰਾ ਹਿਲਸ ਵਿੱਚ ਵੋਟ ਪਾਈ। ਜਿਕਰਯੋਗ ਹੈ ਕਿ ਤੇਲੰਗਾਨਾ (Telangana) ਦੀਆਂ ਸਾਰੀਆਂ 119 ਸੀਟਾਂ ‘ਤੇ ਅੱਜ ਵੋਟਿੰਗ ਹੋ ਰਹੀ ਹੈ। ਇੱਥੇ 2290 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 221 ਔਰਤਾਂ ਅਤੇ ਇੱਕ ਟਰਾਂਸਜੈਂਡਰ ਸ਼ਾਮਲ ਹੈ। ਕੁੱਲ 3.17 ਕਰੋੜ ਵੋਟਰ ਆਪਣੀ ਕਿਸਮਤ ਦਾ ਫੈਸਲਾ ਕਰਨਗੇ। ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ। ਇਸ ਵਾਰ ਕੁੱਲ 103 ਵਿਧਾਇਕ ਦੁਬਾਰਾ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੱਤਾਧਾਰੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਹਨ।

Scroll to Top