NDA ਮੈਰਿਟ ਸੂਚੀ

MRSAFPI ਸੰਸਥਾ ਦੇ 20 ਕੈਡਿਟਾਂ ਨੇ NDA ਮੈਰਿਟ ਸੂਚੀ ‘ਚ ਸਥਾਨ ਕੀਤੇ ਹਾਸਲ

ਚੰਡੀਗੜ੍ਹ, 10 ਅਪ੍ਰੈਲ 2026: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (SSB) ਇੰਟਰਵਿਊ ਨੂੰ ਪਾਸ ਕੀਤਾ ਹੈ ਅਤੇ ਜੂਨ 2026 ‘ਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (NDA)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ‘ਚ ਸਥਾਨ ਪ੍ਰਾਪਤ ਕੀਤਾ ਹੈ।

ਇਨ੍ਹਾਂ ਪ੍ਰਾਪਤੀਆਂ ‘ਚ ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ ‘ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ 5 ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ‘ਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ।

ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਮਨ ਅਰੋੜਾ ਨੇ ਇਸ ਪ੍ਰਾਪਤੀ ਲਈ ਕੈਡਿਟਾਂ ਦੀ ਸ਼ਲਾਘਾ ਕੀਤੀ। ਇਹ ਕੈਡਿਟ ਪੰਜਾਬ ਦਾ ਮਾਣ ਹਨ। ਇਨ੍ਹਾਂ ਕੈਡਿਟਾਂ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਇਸ ਪ੍ਰੈਪਰੇਟਰੀ ਵਿਖੇ ਦਿੱਤੀ ਜਾਣ ਵਾਲੀ ਸ਼ਾਨਦਾਰ ਸਿਖਲਾਈ ਸਦਕਾ ਸਮੁੱਚੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ।

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ, ਨੇ ਭਾਰਤੀ ਹਥਿਆਰਬੰਦ ਫੌਜਾਂ ਲਈ ਸਭ ਤੋਂ ਵਧੀਆ ਅਧਿਕਾਰੀ ਦੇਣ ਦੇ ਸੰਸਥਾ ਦੇ ਬੇਮਿਸਾਲ ਟਰੈਕ ਰਿਕਾਰਡ ਨੂੰ ਉਜਾਗਰ ਕਰਦਿਆਂ ਕੈਡਿਟਾਂ ਦੇ ਪ੍ਰਦਰਸ਼ਨ ‘ਤੇ ਮਾਣ ਪ੍ਰਗਟਾਇਆ।

Read More: ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ NDA ਕੈਡਿਟਾਂ ਲਈ ਹੋਸਟਲ ਦਾ ਉਦਘਾਟਨ

ਵਿਦੇਸ਼

Scroll to Top