Fatehgarh Sahib

ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਕੀਤੀ ਵਿਵਸਥਾ

ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ 2024: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ‘ਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ ।

ਜਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਫ਼ਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ 2024 ਤੱਕ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਹੋਵੇਗਾ |

ਸਪੈਸ਼ਲ ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਡੀ.ਆਈ.ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ ਫਤਹਿਗੜ੍ਹ ਸਾਹਿਬ ਡਾ.ਰਵਜੋਤ ਗਰੇਵਾਲ ਸਮੇਤ ਸਮੂਹ ਡੀ.ਐਸ.ਪੀ ਅਤੇ ਐਸ.ਪੀ ਰੈਂਕ ਦੇ ਅਧਿਕਾਰੀਆਂ ਅਤੇ 3200 ਪੁਲਿਸ ਫੋਰਸ ਨਾਲ ਸ਼ਹੀਦੀ ਸਮਾਗਮ ਵਾਲੀ ਥਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸੰਗਤਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਅਤੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੂਰੀ ਲਗਨ ਅਤੇ ਮੁਸਤੈਦੀ ਨਾਲ ਕੰਮ ਕਰਨ ਲਈ ਕਿਹਾ।

ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਸਾਲ ਸ਼ਹੀਦੀ ਸਭਾ ਨੂੰ ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੇਂ ਕਦਮ ਚੁੱਕੇ ਗਏ ਹਨ ਤਾਂ ਜੋ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਦਾ ਸਾਹਮਣਾ ਨਾ ਕਰਨਾ ਪਵੇ।

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਕੁੱਲ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਨੂੰ ਵਧਾ ਕੇ 100 ਬੱਸਾਂ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਨੂੰ ਵਨ-ਵੇਅ ਟਰੈਫਿਕ ਲੇਨ ਬਣਾ ਦਿੱਤਾ ਗਿਆ ਹੈ।

ਸੁਰੱਖਿਆ ਪ੍ਰਬੰਧਾਂ ਲਈ ਸਮੁੱਚੇ ਖੇਤਰ ਨੂੰ ਪੰਜ ਸੈਕਟਰਾਂ ‘ਚ ਵੰਡਿਆ ਗਿਆ ਹੈ ਅਤੇ ਐਮਰਜੈਂਸੀ ਦੇ ਮਾਮਲਿਆਂ ‘ਚ ਵੀਆਈਪੀ ਰੂਟ ਵਜੋਂ ਵਿਸ਼ੇਸ਼ ਰੂਟ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ), ਖ਼ਾਲਸਾ ਏਡ, ਨੈਸ਼ਨਲ ਕੈਡੇਟ ਕੋਰਪਸ (ਐਨ.ਸੀ.ਸੀ.) ਅਤੇ ਹੋਰ ਐਨ.ਜੀ.ਓਜ਼ ਦੇ ਵਲੰਟੀਅਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਟ੍ਰੈਫਿਕ ਅਤੇ ਪਾਰਕਿੰਗ ਵਿਵਸਥਾ ‘ਤੇ ਨਜ਼ਰ ਰੱਖਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਦੀ ਸਹਾਇਤਾ ਲਈ ਪੁਲਿਸ ਡੈਸਕ, ਸੂਚਨਾ ਡੈਸਕ ਅਤੇ ਮੈਡੀਕਲ ਸਹਾਇਤਾ ਸਮੇਤ ਛੇ ਸਹਾਇਤਾ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ।

Read More: ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਅਸਾਮੀ ਲਈ ਬਿਨੈ ਪੱਤਰ ਮੰਗੇ

Scroll to Top