Solar Pumps

ਪੰਜਾਬ ‘ਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ, ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਵੀ ਰੱਖੇ ਰਾਖਵੇਂ

ਚੰਡੀਗੜ੍ਹ, 6 ਸਤੰਬਰ 2024: ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ (Solar Pumps) ਰਾਖਵੇਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ |

ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਪ੍ਰਧਾਨ ਮੰਤਰੀ ਕੁਸੁਮ ਸਕੀਮ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਸਬੰਧੀ ਸਕੀਮ ਦੀ ਸ਼ੁਰੂਆਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਹਨ | ਇਨ੍ਹਾਂ ਨੂੰ ਇਸਦੀ ਕੁੱਲ ਲਾਗਤ ‘ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।

ਇਸਦੇ ਨਾਲ ਹੀ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ। ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਸੋਲਰ ਪੰਪ ਦੀ ਲਾਗਤ ‘ਤੇ 60% ਸਬਸਿਡੀ ਦਿੱਤੀ ਜਾਵੇਗੀ।ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਾਸਤੇ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਅਮਨ ਅਰੋੜਾ ਨੇ ਸੋਲਰ ਪੰਪਾਂ (Solar Pumps) ਵਾਸਤੇ ਆਨਲਾਈਨ ਅਪਲਾਈ ਕਰਨ ਅਤੇ ਇਨ੍ਹਾਂ ਦੀ ਅਲਾਟਮੈਂਟ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਸਹਾਇਤਾ ਨਾਲ ਪੇਡਾ ਵੱਲੋਂ ਤਿਆਰ ਕੀਤੇ ਗਏ ਪੋਰਟਲ ਦੀ ਸਮੀਖਿਆ ਵੀ ਕੀਤੀ।

Scroll to Top