Site icon TheUnmute.com

ਵੱਡੀ ਖ਼ਬਰ : 20 ਸਾਲਾ ਨੌਜਵਾਨ ਦਾ ਭੇਤਭਰੀ ਹਾਲਤ ’ਚ ਹੋਇਆ ਕਤਲ

20 ਸਾਲਾ ਨੌਜਵਾਨ

ਚੰਡੀਗੜ੍ਹ, 30 ਅਕਤੂਬਰ 2021 : ਅਜਨਾਲਾ ਦੇ ਨਾਲ ਲੱਗਦੇ ਪਿੰਡ ਤੋਂ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ ,ਜਿੱਥੇ ਪਿੰਡ ਗੁੱਜਰਪੁਰਾ ਵਿਖੇ ਇਕ 20 ਸਾਲਾ ਨੌਜਵਾਨ ਦਾ ਭੇਤਭਰੀ ਹਾਲਤ ’ਚ  ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਲਾਸ਼ ਨੂੰ ਪਿੰਡ ਦੀ ਗਰਾਊਂਡ ’ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਸਰੀਰ ਤੇ ਤੇਜ਼ਧਾਰ ਹਥਿਆਰਾਂ ਦੇ ਹਮਲੇ ਦੇ ਨਿਸ਼ਾਨ ਵੀ ਨਜ਼ਰ ਆਏ ਹਨ।

ਇਸ ਮਾਮਲੇ ਸਬੰਧੀ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਥੌਮਸ (20) ਬੀਤੀ ਰਾਤ ਘਰੋਂ ਬਾਜ਼ਾਰ ਗਿਆ ਸੀ, ਪਰ ਵਾਪਸ ਮੁੜ ਕੇ ਨਹੀਂ ਆਇਆ। ਜਿਸ ਤੋਂ ਬਾਅਦ ਸਵੇਰੇ ਪਿੰਡ ਦੀ ਗਰਾਊਂਡ ’ਚੋਂ ਉਸ ਦੀ ਲਾਸ਼ ਮਿਲੀ। ਉਨ੍ਹਾਂ ਪੁਲਸ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਦਾ ਕਤਲ ਹੋਇਆ ਹੈ ਅਤੇ ਕਤਲ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ  ਜਾਵੇ।

ਇਸ ਮੌਕੇ ਥਾਣਾ ਅਜਨਾਲਾ ਦੇ ਐਸ.ਐਚ.ਓ. ਮੋਹਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਲਾਸ਼ ਪਿੰਡ ਗੁੱਜਰਪੁਰਾ ਵਿਚ ਪਈ ਹੈ। ਜਿੱਥੇ ਪੁਲਸ ਨੇ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version