2027 Assembly Elections

2027 ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧ.ਮਾ.ਕਾ ! ਅਕਾਲੀ ਦਲ (PS) ਤੇ ਬਸਪਾ ਦਾ ਹੋਵੇਗਾ ਗੱਠਜੋੜ ?

 ਫਰੀਦਕੋਟ, 23 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਨਵਾਂ ਧਮਾਕਾ ਕਰਨ ਦੀ ਤਿਆਰੀ ਵਿੱਚ ਹਨ , ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਆਗੂ ਅਵਤਾਰ ਸਿੰਘ ਕਰੀਮਪੁਰੀ ਵਿਚਾਲੇ ਹੋਈ ਅਹਿਮ ਮੀਟਿੰਗ ਦੌਰਾਨ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਚੋਣਾਂ ਵਿੱਚ ਅਜੇ ਸਮਾਂ ਬਾਕੀ ਹੈ, ਪਰ ਸਿਆਸੀ ਪਾਰਟੀਆਂ ਵੱਲੋਂ ਹੁਣੇ ਤੋਂ ਹੀ ਗੱਠਜੋੜ ਅਤੇ ਚੋਣ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

ਇਸੇ ਦਰਮਿਆਨ ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ (BSP) ਵਿਚਾਲੇ ਚੋਣ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਕਾਫ਼ੀ ਮਜ਼ਬੂਤ ਦਿਖਾਈ ਦੇ ਰਹੀਆਂ ਹਨ।

ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ, ਦੋਵੇਂ ਪਾਰਟੀਆਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਲਈ ਸਹਿਮਤ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਗੱਠਜੋੜ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਜਲਦ ਹੀ ਇਸ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ।

ਇਸ ਸਿਆਸੀ ਹਲਚਲ ਵਿਚਕਾਰ ਫਰੀਦਕੋਟ ਵਿੱਚ ਇੱਕ ਅਹਿਮ ਮੀਟਿੰਗ ਵੀ ਹੋਈ। ਇੱਥੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ ਨੇ ਮੁਲਾਕਾਤ ਕੀਤੀ।ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੋਵਾਂ ਪਾਰਟੀਆਂ ਦੇ ਸਾਂਝੇ ਤੌਰ ‘ਤੇ ਮੈਦਾਨ ਵਿੱਚ ਉਤਰਨ ਅਤੇ ਚੋਣ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਦੂਜੇ ਪਾਸੇ, ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਭਾਵਿਤ ਗੱਠਜੋੜ ਦੀਆਂ ਚਰਚਾਵਾਂ ਵੀ ਲਗਾਤਾਰ ਸੁਣਨ ਨੂੰ ਮਿਲ ਰਹੀਆਂ ਹਨ।

ਅਜਿਹੇ ਵਿੱਚ ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਸਪਾ ਦੇ ਗੱਠਜੋੜ ਦਾ ਰਸਮੀ ਐਲਾਨ ਕਦੋਂ ਹੁੰਦਾ ਹੈ ਅਤੇ 2027 ਦੀਆਂ ਚੋਣਾਂ ਵਿੱਚ ਇਹ ਨਵਾਂ ਸਿਆਸੀ ਸਮੀਕਰਨ ਕੀ ਪ੍ਰਭਾਵ ਪਾਉਂਦਾ ਹੈ।

Read More: 118 ਸਕੂਲ ਆਫ਼ ਐਮੀਨੈਂਸ ਨੇ ਪੰਜਾਬ ‘ਚ ਸਿੱਖਿਆ ਦੀ ਬਦਲੀ ਤਸਵੀਰ

ਵਿਦੇਸ਼

Scroll to Top