Site icon TheUnmute.com

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ

ਚੰਡੀਗੜ੍ਹ, 20 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜੱਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ | ਇਹ ਜੱਥਾ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ | ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ,ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ |

ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਂ ਕੱਟ ਦਿੱਤੇ ਗਏ ਹਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਕਾਰੀ ਅਨੁਸਾਰ ਜੱਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਵੇਗਾ | ਇਹ ਜਥਾ 30 ਜੂਨ ਨੂੰ ਵਾਪਸ ਦੇਸ਼ ਪਰਤੇਗਾ | ਜਿਸਦੇ ਚੱਲਦੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦਿੱਤੇ ਜਾ ਰਹੇ ਹਨ |

Exit mobile version