Site icon TheUnmute.com

ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਮੌਤਾਂ, CM ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਜ਼ਹਿਰੀਲੀ ਸ਼ਰਾਬ

ਚੰਡੀਗੜ੍ਹ, 24 ਮਾਰਚ 2024: ਪੰਜਾਬ ‘ਚ ਜ਼ਹਿਰੀਲੀ ਸ਼ਰਾਬ (Poisonous liquor) ਪੀਣ ਨਾਲ 4 ਦਿਨਾਂ ‘ਚ 21 ਜਣਿਆਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਦਿੱਲੀ ‘ਚ ਚੱਲ ਰਹੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪਰਤ ਕੇ ਸਿੱਧੇ ਸੰਗਰੂਰ ਪਹੁੰਚ ਗਏ ਹਨ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।

ਸੀਐੱਮ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮੱਦਦ ਕਰੇਗੀ। ਮਾਮਲੇ (Poisonous liquor) ‘ਚ ਪਾਏ ਜਾਣ ਵਾਲੇ ਦੋਸ਼ੀਆਂ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੇ ਇਲਾਕੇ ਵਿੱਚ ਵਿਕ ਰਹੇ ਨਸ਼ਿਆਂ ਦਾ ਮਾਮਲਾ ਵੀ ਉਠਾਇਆ। ਜਿਸ ‘ਤੇ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਹੈ, ਭਲਕੇ ਤੱਕ ਨਸ਼ਾ ਤਸਕਰ ਫੜ ਲਏ ਜਾਣਗੇ।

ਸਭ ਤੋਂ ਵੱਧ ਮੌਤਾਂ ਪੰਜਾਬ ਦੇ ਸੰਗਰੂਰ ਵਿੱਚ ਹੋਈਆਂ ਹਨ। ਮਰਨ ਵਾਲੇ 21 ਲੋਕਾਂ ਵਿੱਚੋਂ 19 ਇੱਥੋਂ ਦੇ ਸਨ। ਬਾਕੀ ਦੋ ਪਟਿਆਲਾ ਜ਼ਿਲ੍ਹੇ ਦੇ ਹਨ। ਮੰਗਲਵਾਰ ਰਾਤ ਤੋਂ ਸ਼ੁਰੂ ਹੋਈ ਮੌਤਾਂ ਦਾ ਸਿਲਸਿਲਾ ਸ਼ਨੀਵਾਰ ਤੱਕ ਜਾਰੀ ਰਿਹਾ। ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਅਜੇ ਵੀ 23 ਦੇ ਕਰੀਬ ਲੋਕ ਦਾਖ਼ਲ ਹਨ।

Exit mobile version