Site icon TheUnmute.com

ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ ਪੰਜਾਬ ਸਰਕਾਰ ਵੱਲੋਂ 22.33 ਕਰੋੜ ਰੁਪਏ ਜਾਰੀ

Anganwadi workers

ਚੰਡੀਗੜ੍ਹ, 24 ਸਤੰਬਰ 2024: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ (Anganwadi workers) ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਦੱਸਿਆ ਕਿ ਸਬ ਸਰਕਾਰ ਨੇ ਚਾਲੂ ਵਿੱਤੀ ਸਾਲ 2024-25 ਦੌਰਾਨ ਸਾਲ 2021-22, 2022-23 ਅਤੇ 30 ਸਤੰਬਰ 2024 ਤੱਕ ਕਰਵਾਏ ਸਮਾਜਿਕ ਸਮਾਗਮਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ ਇਹ 22.33 ਕਰੋੜ ਰੁਪਏ ਜਾਰੀ ਕੀਤੇ ਹਨ ।

ਇਸ ਸੰਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਭਰ ਦੇ ਆਂਗਣਵਾੜੀ ਸੈਂਟਰਾਂ ‘ਚ ਹਰ ਮਹੀਨੇ ਦੀ 14 ਅਤੇ 28 ਤਾਰੀਖ਼ ਨੂੰ ਸਮਾਜ ਅਧਾਰਿਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਕੈਬਿਨਟ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਲਈ ਅਤੇ ਦੁੱਧ ਚੁੰਘਦੇ ਬਾਲਾਂ ਦੀਆਂ ਮਾਵਾਂ (ਚੁੰਘਾਵੀਆਂ) ਨੂੰ ਐਸ.ਐਨ.ਪੀ. ਵੰਡਣ ਲਈ ਸਮਾਗਮ ਵੀ ਕੀਤੇ ਜਾਂਦੇ ਹਨ। ਇਸਦੇ ਨਾਲ ਹੀ ਆਂਗਣਵਾੜੀ ਵਰਕਰਾਂ (Anganwadi workers) ਨੂੰ ਪ੍ਰਤੀ ਗਤੀਵਿਧੀ ਲਈ 500 ਰੁਪਏ ਅਤੇ ਸਹਾਇਕਾਂ ਨੂੰ 250 ਰੁਪਏ ਦਿੱਤੇ ਜਾਂਦੇ ਹਨ।

Read More: ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ASI ਗ੍ਰਿਫਤਾਰ, ਹਨੀ ਟਰੈਪ ਨੈੱਟਵਰਕ ਚਲਾਉਣ ਦੇ ਲੱਗੇ ਦੋਸ਼

ਇਸਦੇ ਨਾਲ ਹੀ ਡਾ. ਬਲਜੀਤ ਕੌਰ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ 6 ਸਾਲ ਤੱਕ ਦੇ ਬੱਚਿਆਂ ਦੇ ਨਾਲ-ਨਾਲ ਗਰਭਵਤੀ ਬੀਬੀਆਂ ਅਤੇ ਚੁੰਘਾਵੀਆਂ ਨੂੰ ਆਂਗਣਵਾੜੀ ਕੇਂਦਰਾਂ ਰਾਹੀਂ ਪੂਰਕ ਪੋਸ਼ਣ, ਟੀਕਾਕਰਨ, ਸਿਹਤ ਸਿੱਖਿਆ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ, 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਗੈਰ-ਰਸਮੀ ਪ੍ਰੀ-ਸਕੂਲ ਸਿੱਖਿਆ ਦੀ ਪੇਸ਼ਕਸ਼ ਵੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ, ਲੜਕੀਆਂ ਅਤੇ ਬੀਬੀਆਂ ਦੀ ਸਿਹਤ ਵੱਲ ਖ਼ਾਸ ਧਿਆਨ ਦੇ ਰਹੀ ਹੈ |

Exit mobile version