Site icon TheUnmute.com

ਪੁਲਿਸ ਕਸਟਡੀ ‘ਚ 23 ਸਾਲਾ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਪੁਲਿਸ ‘ਤੇ ਲਾਏ ਗੰਭੀਰ ਦੋਸ਼

Police

ਬਠਿੰਡਾ, 30 ਦਸੰਬਰ 2023: ਬੀਤੇ ਦਿਨ ਬਠਿੰਡਾ ਥਾਣਾ ਕੈਂਟ ਦੀ ਪੁਲਿਸ (police) ਵੱਲੋਂ ਇੱਕ ਨੌਜਵਾਨ ਨੂੰ ਕਸਟਡੀ ਵਿੱਚ ਲਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਹਾਲਤ ਖ਼ਰਾਬ ਹੋ ਗਈ ਤੇ ਉਸ ਨੂੰ ਬਠਿੰਡਾ ਸਿਵਲ ਹਸਪਤਾਲ ਲਿਆਉਂਦਾ ਗਿਆ, ਦੂਜੇ ਪਾਸੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਉਸ ਦੀ ਮੌਤ ਹੋ ਗਈ ਜਿਸ ਦਾ ਬਠਿੰਡਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ |

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ 23 ਸਾਲਾਂ ਨੌਜਵਾਨ ਮਿਤਾ ਚਾਹ ਪੀ ਰਿਹਾ ਸੀ ਤੇ ਕੈਂਟ ਥਾਣਾ ਪੁਲਿਸ ਦੇ ਦੋ ਮੁਲਾਜ਼ਮਾਂ ਵੱਲੋਂ ਉਸ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲੈ ਕੇ ਕੈਂਟ ਥਾਣੇ ਲਿਆਉਂਦਾ ਗਿਆ, ਜਿੱਥੇ ਉਸਦੀ ਕੁੱਟਮਾਰ ਕੀਤੀ ਗਈ | ਕੁੱਟਮਾਰ ਇੰਨੀ ਬੁਰੀ ਤਰ੍ਹਾਂ ਨਾਲ ਕੀਤੀ ਗਈ ਕਿ ਉਸ ਦੀ ਮੌਤ ਹੋ ਗਈ | ਪੀੜਿਤ ਪਰਿਵਾਰ ਵੱਲੋਂ ਉਕਤ ਥਾਣੇ ਦੇ ਮੁਲਾਜ਼ਮਾਂ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਨੌਜਵਾਨ ਨੂੰ ਮਾਰਨ ਦੇ ਦੋਸ਼ ਵੀ ਲਗਾਏ ਗਏ ਹਨ |

ਇਸ ਸੰਬੰਧੀ ਡੀਐਸਪੀ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ 2019 ਵਿੱਚ ਇਸ ਨੌਜਵਾਨ ਤੇ ਮਾਮਲਾ ਦਰਜ ਕੀਤਾ ਗਿਆ ਸੀ ਤੇ ਇਸ ਨੂੰ ਕੱਲ੍ਹ ਹਿਰਾਸਤ ‘ਚ ਲਿਆ ਗਿਆ ਥਾਣੇ (police) ਲਿਆਉਣ ਤੋਂ ਬਾਅਦ ਇਸ ਦੀ ਹਾਲਤ ਖ਼ਰਾਬ ਹੋ ਗਈ ਅਤੇ ਇਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਲਿਆਉਂਦਾ ਗਿਆ, ਇਸ ਦੌਰਾਨ ਉਕਤ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਜੋ ਦੋਸ਼ ਲਗਾਏ ਜਾ ਰਹੇ ਹਨ ਉਹ ਬੇਬੁਨਿਆਦ ਹਨ |

Exit mobile version