ਚੰਡੀਗੜ੍ਹ 220 ਅਗਸਤ 2022: ਅਕਸਰ ਹੀ ਪੰਜਾਬ ਦੀ ਕੁਝ ਜੇਲ੍ਹਾਂ ‘ਚੋਂ ਮੋਬਾਇਲ ਫੋਨ ਬਰਾਮਦ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ, ਇਸਦੇ ਨਾਲ ਹੀ ਲੁਧਿਆਣਾ ਦੀ ਕੇਂਦਰੀ ਜੇਲ੍ਹ (Central Jail Ludhiana) ‘ਚ ਸਮੇਂ-ਸਮੇਂ ‘ਤੇ ਤਲਾਸ਼ੀ ਮੁਹਿੰਮ ਦੌਰਾਨ ਮੋਬਾਇਲ ਫੋਨ, ਨਸ਼ੀਲੇ ਪਦਾਰਥਾਂ ਅਤੇ ਹੋਰ ਅਪਰਾਧਿਕ ਵਸਤੂਆਂ ਦੀ ਬਰਾਮਦਗੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 21 ਦਿਨਾਂ ਵਿੱਚ ਜੇਲ੍ਹ ਅੰਦਰੋਂ 24 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਜੇਲ੍ਹ ਵਿੱਚ ਪੰਜਾਬ ਪੁਲਿਸ ਤੋਂ ਇਲਾਵਾ ਸੀਆਰਪੀਐਫ, ਹੋਮ ਗਾਰਡ ਕਈ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਤਾਇਨਾਤ ਹਨ।
ਇਸ ਦੇ ਬਾਵਜੂਦ ਕੈਦੀਆਂ, ਤਾਲਾਬੰਦੀਆਂ ਅਤੇ ਬੈਰਕਾਂ ਤੱਕ ਮੋਬਾਈਲ ਫੋਨ ਕਿਵੇਂ ਪਹੁੰਚ ਰਹੇ ਹਨ, ਇਹ ਬਹੁਤ ਗੰਭੀਰ ਮਾਮਲਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ 6 ਮਹੀਨਿਆਂ ਵਿੱਚ ਜੇਲ੍ਹਾਂ ਨੂੰ ਫੋਨ ਮੁਕਤ ਕਰ ਦਿੱਤਾ ਜਾਵੇਗਾ । ਜਿਕਰਯੋਗ ਹੈ ਕਿ ਕੇਂਦਰੀ ਜੇਲ੍ਹ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ ਅਤੇ ਥਾਂ-ਥਾਂ ਸੀਸੀਟੀਵੀ ਕੈਮਰੇ ਲਾਏ ਗਏ ਹਨ। ਇਸਦੇ ਚੱਲਦੇ ਜੇਲ੍ਹ ਪ੍ਰਸ਼ਾਸਨ ਸਵਾਲਾਂ ਦੇ ਘੇਰੇ ‘ਚ ਹੈ |