Site icon TheUnmute.com

ਖਿਡਾਰੀਆਂ ਦੇ ਖ਼ਿਲਾਫ਼ ਜਬਰ ਜਨਾਹ ਦੇ 24 ਮਾਮਲੇ, 6 ਕੇਸਾਂ ‘ਚ ਜਾਂਚ ਦੌਰਾਨ ਕੋਈ ਸਬੂਤ ਨਹੀਂ ਮਿਲੇ: ਅਨਿਲ ਵਿਜ

Anil Vij

ਚੰਡੀਗੜ੍ਹ, 18 ਦਸੰਬਰ 2023: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਖਿਡਾਰੀਆਂ ਦੇ ਖ਼ਿਲਾਫ਼ ਜਬਰ ਜਨਾਹ ਦੇ ਸਬੰਧ ਵਿਚ ਕਿਹਾ ਕਿ ਖਿਡਾਰੀਆਂ ਦੇ ਖ਼ਿਲਾਫ਼ ਜਬਰ ਜਨਾਹ ਦੇ ਸਿਰਫ 24 ਮਾਮਲੇ ਆਏ ਸਨ ਜਿਸ ਵਿੱਚੋਂ 17 ਦੇ ਕੇਸ ਕੋਰਟ ਵਿਚ ਚੱਲ ਰਹੇ ਹਨ। ਅਨਿਲ ਵਿਜ ਅੱਜ ਇੱਥੇ ਵਿਧਾਨ ਸਭਾ ਵਿਚ ਸਰਦ ਰੁੱਤ ਇਜਲਾਸ ਦੌਰਾਨ ਇਕ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਕਿਹਾ ਕਿ 6 ਕੇਸਾਂ ਵਿਚ ਜਾਂਚ ਦੌਰਾਨ ਕੋਈ ਸਬੂਤ ਨਹੀਂ ਮਿਲੇ ਹਨ ਅਤੇ 4 ਕੇਸ ਵਿਚ ਮੁਲਜ਼ਮਾਂ ਦੇ ਖ਼ਿਲਾਫ਼ ਦੋਸ਼ ਸਾਬਤ ਨਹੀਂ ਹੋਏ ।

ਉਨ੍ਹਾਂ (Anil Vij) ਨੇ ਕਿਹਾ ਕਿ ਜਿੱਥੇ ਤੱਕ ਰਾਜ ਮੰਤਰੀ ਸੰਦੀਪ ਸਿੰਘ ਦਾ ਮਾਮਲਾ ਹੈ ਉਸ ਦੀ ਜਾਂਚ ਚੰਡੀਗੜ੍ਹ ਪ੍ਰਸਾਸ਼ਨ ਦੇ ਅਧੀਨ ਹੈ। ਪਰ ਇਸ ਕੇਸ ਦੇ ਮਾਮਲੇ ਵਿਚ ਏਡੀਜੀਪੀ ਮਮਤਾ ਸਿੰਘ ਦੀ ਅਗਵਾਈ ਹੇਠ ਇਕ ਕਮੇਟੀ ਬਣਾਈ ਸੀ ਜਿਸ ਨੇ ਆਪਣੀ ਰਿਪੋਰਟ ਦੇ ਦਿੱਤੀ ਹੈ ਅਤੇ ਮਾਮਲਾ ਕੋਰਟ ਵਿਚ ਹੈ। ਉਨ੍ਹਾਂ ਨੇ ਕਿਹਾ ਕਿ ਕੋਰਟ ਦਾ ਜੋ ਵੀ ਫੈਸਲਾ ਆਵੇਗਾ, ਉਸ ਅਨੁਸਾਰ ਕਾਰਵਾਈ ਹੋਵੇਗੀ।

Exit mobile version