ਨਾਜਾਇਜ਼ ਸ਼ਰਾਬ

ਫਾਜ਼ਿਲਕਾ ‘ਚ ਪੁਲਿਸ ਦੀ ਛਾਪੇਮਾਰੀ ਦੌਰਾਨ 257 ਲੀਟਰ ਨਾਜਾਇਜ਼ ਸ਼ਰਾਬ ਬਰਾਮਦ, 13 ਜਣਿਆਂ ਨੂੰ ਕੀਤਾ ਰਾਊਂਡਅੱਪ

ਫਾਜ਼ਿਲਕਾ, 19 ਮਈ 2025 (ਨੀਲਮ ਸ਼ਰਮਾ): ਫਾਜ਼ਿਲਕਾ ‘ਚ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼ਰਾਬ ਤਸਕਰਾਂ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਵੱਡੀ ਗਿਣਤੀ ‘ਚ ਪੁਲਿਸ ਟੀਮਾਂ ਨੇ ਛਾਪੇਮਾਰੀ ਕੀਤੀ ਹੈ ਅਤੇ 13 ਜਣਿਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ। 17,200 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕਰ ਦਿੱਤੀ ਹੈ। ਇਸਦੇ ਨਾਲ ਹੀ ਲਗਭਗ 257 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਫਾਜ਼ਿਲਕਾ ਪੁਲਿਸ ਨੇ ਆਬਕਾਰੀ ਵਿਭਾਗ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ 300 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਟੀਮ ਨੇ 71 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ 207 ਸ਼ਰਾਬ ਤਸਕਰਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ।

ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ‘ਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਜੀਠਾ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਹਾਲ ਹੀ ‘ਚ ਹੋਈਆਂ ਮੌਤਾਂ ਤੋਂ ਬਾਅਦ ਇਹ ਕਾਰਵਾਈ ਸਖ਼ਤੀ ਨਾਲ ਲਾਗੂ ਕੀਤੀ ਗਈ ਹੈ। ਜਿਕਰਯੋਗ ਹੈ ਕਿ ਮਜੀਠਾ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤ ਤੋਂ ਬਾਅਦ ਪੁਲਿਸ ਐਕਸ਼ਨ ਮੋਡ ‘ਚ ਹੈ |

Read More: ਜਲੰਧਰ ਦਿਹਾਤੀ ਪੁਲਿਸ ਦੀ ਸਤਲੁਜ ਦਰਿਆ ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ‘ਤੇ ਛਾਪੇਮਾਰੀ

Scroll to Top